ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਜਨਵਰੀ

 

ਜ਼ਿਲ੍ਹਾ ਕਚਹਿਰੀਆਂਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ।

ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਲ੍ਹਾ ਕਚਹਿਰੀਆਂ ਵਿਖੇ ਹੋਈ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।

ਸ਼੍ਰੀ ਗੁਪਤਾ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਮੈਂਬਰ ਸਾਹਿਬਾਨ ਨੂੰ ਕਿਹਾ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸਮਝੌਤਾਯੋਗ ਸਾਰੇ ਫੌਜਦਾਰੀ ਅਤੇ ਸਿਵਲ ਕੇਸਜੋ ਕਿ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਪਏ ਹੋਣਨੂੰ ਰੱਖਿਆ ਜਾਵੇ।

ਇਸ ਤੋਂ ਇਲਾਵਾ ਵਿਆਹ-ਸਬੰਧੀ ਝਗੜਿਆਂ ਦੇ ਕੇਸਪਰਿਵਾਰਕ ਝਗੜਿਆਂ ਦੇ ਕੇਸਮਜ਼ਦੂਰਾਂ ਦੇ ਝਗੜੇਜ਼ਮੀਨ ਅਧਿਗ੍ਰਹਿਣ ਸਬੰਧੀ ਮਾਮਲੇਬੈਂਕ ਰਿਕਵਰੀਚੈੱਕ ਬਾਊਂਸਮਾਲ ਵਿਭਾਗ ਨਾਲ ਸਬੰਧਤ ਮਾਮਲੇਜਲ ਸਪਲਾਈ ਅਤੇ ਬਿਜਲੀ ਸਪਲਾਈ ਸਬੰਧੀ ਮਾਮਲੇ ਵੀ ਇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਉਨ੍ਹਾਂ ਨੇ ਐੱਸ.ਪੀ. (ਡੀ) ਰਾਕੇਸ਼ ਯਾਦਵ ਨੂੰ ਕਿਹਾ ਕਿ ਉਹ ਆਪਣੇ ਅਧਿਕਾਰੀਆਂ ਨੂੰ ਹਦਾਇਤ ਦੇਣ ਕਿ ਕੇਸਾਂ ਸਬੰਧੀ ਰਿਪੋਰਟਾਂ ਕੋਰਟਾਂ ਵਿੱਚ ਸਮੇਂ ਸਿਰ ਪੇਸ਼ ਕੀਤੀਆਂ ਜਾਣ।

ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾਉਣ ਲਈ ਇਸ ਲੋਕ ਅਦਾਲਤ ਵਿੱਚ ਆਪਣੇ ਕੇਸ ਲੈ ਕੇ ਆਉਣ ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤੇ ਗਏ ਫੈਸਲੇ ਅੰਤਿਮ ਹੁੰਦੇ ਹਨਜਿਨ੍ਹਾਂ ਵਿਰੁੱਧ ਅੱਗੇ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੋ ਝਗੜੇ ਪਹਿਲਾਂ ਅਦਾਲਤ ਵਿੱਚ ਨਾ ਚੱਲਦੇ ਹੋਣਉਹ ਮਾਮਲੇ ਵੀ ਨੈਸ਼ਨਲ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਰੱਖੇ ਜਾ ਸਕਦੇ ਹਨ। ਇਸ ਅਦਾਲਤ ਵਿੱਚ ਲੱਗੇ ਕੇਸਾਂ ਦੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਲੋੜਵੰਦ ਲਾਭਪਾਤਰੀਆਂ ਨੂੰ ਦਿੱਤੀ ਗਈ ਮੁਫਤ ਕਾਨੂੰਨੀ ਸਹਾਇਤਾ ਦੇ ਕੇਸ ਵੀ ਪਾਸ ਕੀਤੇ ਗਏ।

ਸ਼੍ਰੀ ਗੁਪਤਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਲਾਕ ਪੱਧਰ 'ਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗੇ ਤੋਂ ਹਿੱਟ ਐਂਡ ਰੱਨ ਕੇਸਾਂ ਵਿੱਚ ਮੁਆਵਜ਼ਾ ਜ਼ਿਲ੍ਹਾ ਪੱਧਰੀ ਮੌਨੀਟਰਿੰਗ ਕਮੇਟੀ ਦੇਵੇਗੀ।

ਮੀਟਿੰਗ ਵਿੱਚ ਐੱਸ.ਪੀ. (ਡੀ) ਰਾਕੇਸ਼ ਯਾਦਵਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਪੈਮਲਪ੍ਰੀਤ ਗਰੇਵਾਲ ਕਾਹਲਜ਼ਿਲ੍ਹਾ ਅਟਾਰਨੀ ਸ਼੍ਰੀ ਕੁਲਵਿੰਦਰ ਸਿੰਘਲੀਗਲ ਸਰਵਿਸ ਅਥਾਰਟੀ ਦੇ ਮੈਂਬਰ ਸ਼੍ਰੀਮਤੀ ਨਮਰਤਾ ਸ਼ਰਮਾਸ਼੍ਰੀ ਅਸ਼ੋਕ ਸੂਦਸ਼੍ਰੀ ਹਿਤੇਂਦਰ ਸੂਰੀਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਸ਼ਾਮਿਲ ਹੋਏ।

Tags:

Advertisement

Latest News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ -...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ
ਪ੍ਰੇਗਨੈਂਟ ਔਰਤਾਂ ਜ਼ਰੂਰ ਖਾਓ ਕੀਵੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼
ਗੂਗਲ ਦੇ CEO ਸੁੰਦਰ ਪਿਚਾਈ ਦੀ ਕ੍ਰਿਕਟ 'ਚ ਐਂਟਰੀ
ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ