ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

 

ਫਿਰੋਜ਼ਪੁਰ 18 ਅਕਤੂਬਰ (         )    ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗਪੰਜਾਬ ਸ. ਜਸਵੰਤ ਸਿੰਘ ਜਫ਼ਰ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋੰ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ,ਅਰਧ ਸਰਕਾਰੀਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।

  ਇਸ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ  ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂਅਧਿਆਪਕਾਂਮਾਪਿਆਂ ਅਤੇ ਪਤਵੰਤਿਆਂ ਨੂੰ 'ਜੀ ਆਇਆਂ ਨੂੰਕਹਿੰਦਿਆਂ  ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ।  ਵਰਤਮਾਨ ਯੁੱਗ ਮੁਕਾਬਲੇ ਦਾ ਜਿਸ ਵਿੱਚ ਤੁਹਾਨੂੰ ਕੋਈ ਵੱਡੀ ਪ੍ਰਾਪਤੀ ਕਰਨ ਲਈ ਸਖਤ ਮੁਕਾਬਲੇ ਦੀ ਪ੍ਰੀਖਿਆ ਵਿੱਚੋੰ ਗੁਜ਼ਰਣਾ ਪੈੰਦਾ ਹੈ । ਇਸ ਲਈ ਭਾਸ਼ਾ ਵਿਭਾਗਪੰਜਾਬ ਦਾ ਮੂਲ ਉਦੇਸ਼ ਹੀ ਇਹੀ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਦਾ ਹਾਣੀ ਬਣਾਇਆ ਜਾਵੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤੇਜਿੰਦਰਪਾਲ ਕੌਰ ਨੇ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਸਿੱਖਿਆ ਦੇ ਮਹੱਤਵ ਅਤੇ ਸਾਰਥਿਕਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਉਹਨਾਂ ਵੱਲੋੰ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਲਈ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਵੱਲੋਂ ਵਿਦਿਆਰਥੀਆਂ ਲਈ ਪੰਜਾਬ ਦੀ ਭਾਸ਼ਾਸਾਹਿਤ ਅਤੇ ਸਭਿਆਚਾਰ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਉਲੀਕਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰਫ਼ਿਰੋਜ਼ਪੁਰ  ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਆ ਗਿਆ।

                    ਇਨ੍ਹਾਂ  ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਹਨ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾਸਾਹਿਤਧਰਮਸ਼ਖਸੀਅਤਾਂਸੱਭਿਆਚਾਰਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ।

         ਇਹਨਾਂ ਮੁਕਾਬਲਿਆਂ ਦੇ ਨਤੀਜਿਆਂ ਵਿੱਚ  ਮਿਡਲ ਸ਼੍ਰੈਣੀਆਂ ਦੇ ਵਰਗ 'ਵਿੱਚ ਪਹਿਲਾ ਸਥਾਨ ਕਾਸ਼ਿਸ਼ (ਸ.ਮ.ਸ. ਕਮਾਲਵਾਲਾ ਖੁਰਦ) ਦੂਜਾ ਸਥਾਨ ਤਾਨੀਆ (ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ) ਅਤੇ ਤੀਜਾ ਸਥਾਨ ਗੁਰਸਿਮਰਨ ਕੌਰ (ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ) ਨੇ ਪ੍ਰਾਪਤ ਕੀਤਾ । ਸੈਕੰਡਰੀ ਜਮਾਤਾਂ ਦੇ ਵਰਗ 'ਵਿੱਚੋਂ ਪਹਿਲਾਂ ਸਥਾਨ ਚੇਤੰਨਿਆ (ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ)ਦੂਜਾ ਸਥਾਨ ਸ਼ਰਨਜੀਤ ਕੌਰ (ਸ.ਸ.ਸ.ਸ. ਖਾਈ ਫੇਮੇ ਕੀ) ਅਤੇ ਤੀਜਾ ਸਥਾਨ ਸਿਮਰਨਜੀਤ ਕੌਰ (ਸ.ਸ.ਸ.ਸ. ਮਾਨਾ ਸਿੰਘ ਵਾਲਾ) ਨੇ ਪ੍ਰਾਪਤ ਕੀਤਾ । ਇਸੇ ਪ੍ਰਕਾਰ ਗ੍ਰੈਜੂਏਸ਼ਨ ਜਮਾਤਾਂ ਦੇ ਵਰਗ 'ਵਿੱਚ ਪਹਿਲਾਂ ਸਥਾਨ ਲਕਸ਼ਦੀਪ ਕੌਰ (ਡੀ.ਏ.ਵੀ ਕਾਲਜ ਫ਼ਾਰ ਵਿਮੈੱਨਫ਼ਿਰੋਜ਼ਪੁਰ) ਅਤੇ ਦੂਜਾ ਸਥਾਨ ਸ਼ਰਨਪ੍ਰੀਤ ਕੌਰ (ਡੀ.ਏ.ਵੀ ਕਾਲਜ ਫ਼ਾਰ ਵਿਮੈੱਨਫ਼ਿਰੋਜ਼ਪੁਰ) ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ । ਵੱਖ-ਵੱਖ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਪ੍ਰਸ਼ਨੋਤਰਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

        ਇਹਨਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਖੋਜ ਅਫ਼ਸਰ ਦਲਜੀਤ ਸਿੰਘਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ ਅਤੇ ਰਵੀ ਕੁਮਾਰ ਦਾ ਯੋਗਦਾਨ ਅਹਿਮ ਰਿਹਾ । ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰਫ਼ਿਰੋਜ਼ਪੁਰ ਵੱਲੋਂ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਦੇ ਪ੍ਰਿੰਸੀਪਲ ਤੇਜਿੰਦਰਪਾਲ ਕੌਰਵਾਈਸ ਪ੍ਰਿੰਸੀਪਲ ਮਹਿਮਾ ਅਤੇ ਉਨ੍ਹਾ ਦੇ ਸਟਾਫ਼ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਤੋੰ ਮਿਲੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ  ਧੰਨਵਾਦ ਕੀਤਾ ਗਿਆ|

Tags:

Advertisement

Latest News

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ
ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ...
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ
ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ
ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ
ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ