ਭਲਕੇ ਰਾਹੁਲ ਗਾਂਧੀ ਪੰਜਾਬ ਆਉਣਗੇ,ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ

ਭਲਕੇ ਰਾਹੁਲ ਗਾਂਧੀ ਪੰਜਾਬ ਆਉਣਗੇ,ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ

Amritsar Sahib,24 May,2024,(Azad Soch News):- ਭਲਕੇ ਰਾਹੁਲ ਗਾਂਧੀ ਪੰਜਾਬ ਆਉਣਗੇ,ਉਹ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਨਤਮਸਤਕ ਹੋਣਗੇ,ਨਾਲ ਹੀ ਏਅਰਪੋਰਟ ਰੋਡ (Airport Road) ‘ਤੇ ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ,ਹਾਲਾਂਕਿ ਪੰਜਾਬ ਕਾਂਗਰਸ ਵਲੋਂ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ,ਅੰਮ੍ਰਿਤਸਰ ਦੇ ਅਜਨਾਲਾ ਰੋਡ 'ਤੇ ਪੰਜਾਬ ਕਾਂਗਰਸ ਵਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ,ਜਿਸ ਦੇ ਚੱਲਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਸ ਰੈਲੀ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਆਖਿਆ ਗਿਆ ਹੈ,ਇਸ ਦੇ ਨਾਲ ਹੀ ਰੈਲੀ ਨੂੰ ਇਤਿਹਾਸਿਕ ਰੈਲੀ ਬਣਾਉਣ ਲਈ ਕਾਂਗਰਸੀ ਵਰਕਰਾਂ ਨੂੰ ਲਾਮਬੰਦੀ ਕਰਨ ਦੀ ਹਦਾਇਤ ਕੀਤੀ ਗਈ ਹੈ,ਜਿਸ ਦੇ ਚੱਲਦੇ ਰਾਹੁਲ ਗਾਂਧੀ ਅਤੇ ਨਾਲ ਹੋਰ ਕਈ ਦਿੱਗਜ ਵੀ ਇਸ ਰੈਲੀ 'ਚ ਸ਼ਾਮਲ ਹੋ ਸਕਦੇ ਹਨ,ਇੰਨ੍ਹਾਂ ਚੋਣਾਂ 'ਚ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿੱਗਜ ਆਗੂਆਂ ਵਲੋਂ ਪੂਰੀ ਤਾਕਤ ਲਗਾਈ ਜਾ ਰਹੀ ਹੈ,ਜਿਸ ਦੇ ਚੱਲਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 23 ਅਤੇ 24 ਮਈ ਨੂੰ ਦੋ ਦਿਨਾਂ ਪੰਜਾਬ ਦੌਰੇ 'ਤੇ ਆਏ ਹੋਏ ਹਨ,ਜੋ ਵੱਖ-ਵੱਖ ਰੈਲੀਆਂ ਨੂੰ ਇੰਨ੍ਹਾਂ ਦੋ ਦਿਨਾਂ 'ਚ ਸੰਬੋਧਨ ਕਰ ਰਹੇ ਹਨ,ਉਥੇ ਹੀ ਬਸਪਾ ਪ੍ਰਧਾਨ ਕੁਮਾਰੀ ਮਾਇਆਵਤੀ ਵੀ 24 ਮਈ ਭਾਵ ਅੱਜ ਪੰਜਾਬ ਦੌਰੇ 'ਤੇ ਹਨ,ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ ਦੇ ਦਿਨ ਨਜ਼ਦੀਕ ਆ ਰਹੇ ਹਨ,ਉਥੇ ਹੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ,ਇਸ ਦੇ ਚੱਲਦੇ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਵੀ ਉਨ੍ਹਾਂ ਦਾ ਪ੍ਰਚਾਰ 'ਚ ਸਾਥ ਦੇ ਰਹੇ ਹਨ। 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ