ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ - ਵਿਧਾਇਕ ਦਹੀਯਾ
ਫ਼ਿਰੋਜ਼ਪੁਰ 28 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਅੱਜ ਵਿਧਾਇਕਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ, ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ।
ਇਨ੍ਹਾਂ ਉਦਘਾਟਨਾਂ ਦੀ ਲੜੀ ਵਿੱਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਕਬਰਵੱਛਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਾਮ, ਸਰਕਾਰੀ ਪ੍ਰਾਇਮਰੀ ਸਕੂਲ ਤੂੰਬੜ ਭੰਨ, ਸਰਕਾਰੀ ਪ੍ਰਾਇਮਰੀ ਸਕੂਲ ਭੋਲੂ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਨ੍ਹਾਂ ਨੂੰ ਅਕਾਦਮਿਕ ਤੌਰ 'ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।
ਇਸ ਮੌਕੇ ਵਿਧਾਇਕ ਦਯੀਆ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ 'ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ।
ਇਸ ਮੌਕੇ ਬੇਅੰਤ ਸਿੰਘ ਚੇਅਰਮੈਨ , ਰੋਬੀ ਸੰਧੂ ਪੀਏ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ , ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ , ਸੈਂਟਰ ਹੈੱਡ ਟੀਚਰ ਬਿਬੇਕਾਨੰਦ, ਹਰਮਿੰਦਰ ਸਿੰਘ ,ਲਖਵੀਰ ਸਿੰਘ ਸਰਪੰਚ ਲੁਹਾਮ, ਕਰਵਿੰਦਰ ਸਿੰਘ ਸਰਪੰਚ ਮਿਸ਼ਰੀ ਵਾਲਾ, ਸਰਪੰਚ ਕੱਬਰਵੱਛਾ , ਚਰਨਜੀਤ ਸਿੰਘ, ਅਮਨਦੀਪ ਸਿੰਘ, ਸਕੂਲ ਮੁਖੀ ਗੁਰਮੀਤ ਸਿੰਘ, ਜਗਤਾਰ ਸਿੰਘ ਸੋਖੀ , ਰੁਪਿੰਦਰ ਕੌਰ, ਜਸਪਾਲ ਸਿੰਘ ਸਰਪੰਚ ਤੂੰਬੜਭੰਨ ਆਦਿ ਹਾਜ਼ਰ ਸਨ।
****
Related Posts
Latest News
