ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ


ਐੱਸ.ਏ.ਐੱਸ. ਨਗਰ, 13 ਨਵੰਬਰ, 2024:

ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।
ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ ਹੁੰਦੇ ਹੋਏ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਘਰ-ਘਰ ਮੱਛਰ ਦਾ ਲਾਰਵਾ ਵੀ ਚੈਕ ਕੀਤਾ।
ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਘੜੂੰਆਂ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਸਬੰਧੀ ਬਲਾਕ ਦੇ ਵੱਖ-ਵੱਖ ਸ਼ਹਿਰੀ, ਪੇਂਡੂ ਤੇ ਸਲੱਮ ਖੇਤਰਾਂ ਵਿੱਚ ਲਗਾਤਾਰ ਡੇਂਗੂ ਵਿਰੁੱਧ ਮੁਹਿੰਮ ਚਲਾ ਰਹੀਆਂ ਹਨ। ਪਿੰਡ ਬਲੌਂਗੀ, ਬਡਮਾਜਰਾ, ਮਟੌਰ, ਕੁੰਭੜਾ, ਬਡਾਲੀ, ਨਿਆਂ ਸ਼ਹਿਰ, ਬਡਾਲਾ, ਚੋਰਟਾ ਕਲਾਂ, ਮਦਨਹੇੜੀ, ਸੋਹਾਣਾ ਵਿਖੇ ਵੀ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਸਰਵੇਖਣ ਕੀਤਾ ਗਿਆ। ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਆਦਿ ਸ਼ਾਮਲ ਸਨ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜਰੂਰਤ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਕਰਨਾ ਹੈ।
ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਹੈਲਥ ਵਰਕਰ ਬਲਜਿੰਦਰ ਸਿੰਘ, ਕੁਲਜੀਤ ਸਿੰਘ, ਕੁਲਜਿੰਦਰ ਸਿੰਘ ਵੀ ਮੌਜੂਦ ਸਨ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ...
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ