ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

ਬਠਿੰਡਾ 19 ਮਈ : ਲੋਕ ਸਭਾ ਚੋਣਾਂ-2024 ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਰੈਂਡੇਮਾਈਜੇਸ਼ਨ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ/ਉਨ੍ਹਾਂ ਦੇ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਕੀਤੀ ਗਈ

          ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 1814 ਪੋਲਿੰਗ ਸਟੇਸ਼ਨਾਂ ਲਈ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਦੇ ਨੰਬਰ ਸਬੰਧੀ ਉਮੀਦਵਾਰਾਂ ਦੇ ਏਜੰਟਾਂ ਨੂੰ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਉਨ੍ਹਾਂ ਦੀ ਸਹਿਮਤੀ ਉਪਰੰਤ ਬਠਿੰਡਾ ਲੋਕ ਸਭਾ ਹਲਕਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਸਬੰਧੀ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਸਬੰਧੀ ਹਲਕਾ ਵਾਈਜ਼ ਪ੍ਰਿੰਟ ਆਊਟ ਕੱਢੇ ਗਏ

        ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਈਵੀਐਮ ਦੀ ਰੈਂਡੇਮਾਈਜੇਸ਼ਨ ਸਬੰਧੀ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨਜਿਨ੍ਹਾਂ ਚ 83-ਲੰਬੀ91-ਭੁੱਚੋ ਮੰਡੀ (ਐਸਸੀ)92-ਬਠਿੰਡਾ (ਸ਼ਹਿਰੀ)93-ਬਠਿੰਡਾ (ਦਿਹਾਤੀ) (ਐਸਸੀ)94-ਤਲਵੰਡੀ ਸਾਬੋ95-ਮੌੜ96-ਮਾਨਸਾ97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ ਲਈ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਸਬੰਧੀ ਡਿਟੇਲ ਦੇ ਪ੍ਰਿੰਟ ਆਊਟ ਦੀਆਂ ਕਾਪੀਆਂ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ

          ਇਸ ਮੌਕੇ ਡੀਆਈਓ ਸ਼੍ਰੀ ਸੰਦੀਪ ਗੁਪਤਾਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟ ਆਦਿ ਹਾਜ਼ਰ ਸਨ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ