ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ-ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 4 ਅਪ੍ਰੈਲ :--

          ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ਤੇ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

          ਪੀ:ਜੀ:ਆਰ:ਐਸ ਪੋਰਟਲ ਤੇ ਵੱਖ ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਵੱਲੋਂ ਵੱਖ ਵੱਖ ਵਿਭਾਗਾਂ ਦੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ connect.punjab.gov.in ਜਾਂ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ਤੇ ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ। ਸ੍ਰੀ ਮੋਦੀ ਨੇ ਦੱਸਿਆ ਕਿ ਪੋਰਟਲ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਹੋਣ ਤੇ ਸਬੰਧਤ ਵਿਅਕਤੀ ਨੂੰ ਐਸ:ਐਮ:ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰਾ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਸ ਵੱਲੋਂ ਅਸੰਤੁਸ਼ਟਤਾ ਦਾ ਪ੍ਰਗਟਾਵਾ ਕੀਤਾ ਜਾਵੇ ਤਾਂ ਉਸ ਦੀ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।

          ਸ੍ਰੀ ਮੋਦੀ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫਤੇ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ  ਜਿਲ੍ਹਾ  ਆਈ ਟੀ ਇੰਚਾਰਜ਼ ਸ਼੍ਰੀ ਗੁਲਸ਼ਨ ਕੁਮਾਰਮੈਡਮ ਸੁਖਰਾਜ ਕੌਰ ਤੰਨੂ ਮਹਾਜਨਸ਼੍ਰੀ ਰਾਜਕੁਮਾਰਸ: ਮਲਕੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ।

 

Tags:

Advertisement

Latest News

ਡੇਂਗੂ ਤੋਂ ਬਚਾਉਂਦਾ ਹੈ Dragon Fruit ਡੇਂਗੂ ਤੋਂ ਬਚਾਉਂਦਾ ਹੈ Dragon Fruit
ਡਰੈਗਨ ਦੇ ਫਲਾਂ ਵਿਚ ਫਾਈਬਰ ਭਰਪੂਰ ਹੁੰਦਾ ਹੈ। ਡਰੈਗਨ ਦੇ ਫਲਾਂ ਨੂੰ ਖਾਣ ਨਾਲ ਪਾਚਨ ਪ੍ਰਣਾਲੀ ਸਹੀ ਢੰਗ ਨਾਲ ਕੰਮ...
IPL 2025: ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਲਖਨਊ ਸੁਪਰ ਜਾਇੰਟਸ ਮੈਚ ਗੁਹਾਟੀ ਤਬਦੀਲ ਕੀਤਾ ਗਿਆ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-03-2025 ਅੰਗ 680
ਪਾਕਿਸਤਾਨੀ ਹਸੀਨਾ ਨਾਲ ਰੁਮਾਂਸ ਕਰਨਗੇ ਦਿਲਜੀਤ ਦੁਸਾਂਝ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ