ਆਈਟੀਆਈ ਨੰਗਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਨੰਗਲ 27 ਜਨਵਰੀ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਲੜਕੇ ਅਤੇ ਇਸਤਰੀਆਂ ਨੰਗਲ ਵਿਖੇ ਗਣਤੰਤਰ ਦਿਵਸ਼ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸੰਸਥਾਂ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਵਲੋਂ ਕੌਮੀ ਝੰਡਾ ਲਹਿਰਾਇਆਂ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਵਿੱਚ ਦੇਸ਼ ਦੇ 76 ਵੇਂ ਗਣਤੰਤਰ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿੱਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ।
ਇਸ ਮੌਕੇ ਟਰੇਨਿੰਗ ਅਫਸਰ ਰਾਕੇਸ਼ ਕੁਮਾਰ, ਟਰੇਨਿੰਗ ਅਫਸਰ ਅਸ਼ਵਨੀ ਕੁਮਾਰ, ਵਰਿੰਦਰ ਸਿੰਘ, ਮਨੋਜ ਕੁਮਾਰ, ਅਸ਼ੋਕ ਕੁਮਾਰ, ਰਜਿੰਦਰ ਕੁਮਾਰ,ਹਰਮਿੰਦਰ ਸਿੰਘ, ਰਿਸ਼ੀਪਾਲ,ਅਭਿਸ਼ੇਕ ਕੁਮਾਰ,ਸੁਮਿਤ ਕੁਮਾਰ,ਸੁਖਵਿੰਦਰ ਸਿੰਘ,ਸੁਨੀਲ ਦੱਤ, ਚੰਦਨ,ਮਾਇਆਂ ਦੇਵੀ, ਤੋਂ ਇਲਾਵਾ ਆਈਟੀਆਈ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।