ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ, 9 ਜਨਵਰੀ  (    ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਉਨਾਂ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ਚ ਹਿੱਸਾ ਲਿਆ ਜਾਵੇਗਾ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।

ਉਨਾਂ ਅੱਹੇ ਦੱਸਿਆ ਕਿ ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 20 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 16 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ।

ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨਾਂ ਨਗਰ ਕੌਂਸਲ ਬਟਾਲਾ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਿਆ ਜਾਵੇ।

ਮੀਟਿੰਗ ਵਿੱਚ ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀਡਾ. ਸਤਿੰਦਰ ਕੋਰਲੈਕਚਰਾਰ ਹਰਪ੍ਰੀਤ ਸਿੰਘਸ਼ਸ਼ੀ ਭੂਸ਼ਨ ਵਰਮਾ ਐਮ ਡੀਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾਸੁਖਦੇਵ ਸਿੰਘ ਤੇ ਲਖਬੀਰ ਸਿੰਘ ਕਲਰਕ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।

Tags:

Advertisement

Latest News

ਹਰਿਆਣਾ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ,ਫਰਵਰੀ ਤੋਂ ਹੋਣਗੀਆਂ ਪ੍ਰੀਖਿਆਵਾਂ ਹਰਿਆਣਾ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ,ਫਰਵਰੀ ਤੋਂ ਹੋਣਗੀਆਂ ਪ੍ਰੀਖਿਆਵਾਂ
Cgandigarh,09 JAN,2025,(Azad Soch News):- ਹਰਿਆਣਾ ਸੈਕੰਡਰੀ ਸਿੱਖਿਆ ਬੋਰਡ (Haryana Board of Secondary Education) ਨੇ ਅੱਜ 10ਵੀਂ ਅਤੇ 12ਵੀਂ ਜਮਾਤ ਦੀ...
ਗੁੰਮਸ਼ੁਦਾ ਲੜਕੀ ਦੀ ਤਾਲਾਸ਼
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ