ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ

ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ

ਫਾਜ਼ਿਲਕਾ 26 ਜਨਵਰੀ
             76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ।
          ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ।
          ਉਨ੍ਹਾਂ ਨੇ ਕਿਹਾ ਕਿ  ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।

Tags:

Advertisement

Latest News

ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ
Haryana,27 JAN,2025,(Azad Soch News):- ਹਰਿਆਣਾ ਦੇ ਪਿਆਰੇ ਮੇਅਰ ਆਸ਼ੀਸ਼ ਦਹੀਆ ਨੂੰ ਉਨ੍ਹਾਂ ਦੀ ਅਦੁੱਤੀ ਹਿੰਮਤ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ - ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ
ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ