ਪੰਜਾਬ ਦੇ ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋ+ਲ਼ੀ

ਪੰਜਾਬ ਦੇ ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋ+ਲ਼ੀ

Ludhiana, 19 June 2024,(Azad Soch News):-  ਪੰਜਾਬ ਦੇ ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ (Retired DSP) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,ਸੇਵਾਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ,ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ,ਉਹ ਮਾਨਸਿਕ ਤੌਰ 'ਤੇ ਬਿਮਾਰ ਸੀ, ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ,ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ,ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ (Sarabha Nagar) ਸਥਿਤ ਗ੍ਰੀਨ ਐਵੀਨਿਊ (Green Ave) ਸਥਿਤ ਅਪਣੇ ਘਰ 'ਚ ਆਪਣੇ ਲਾਇਸੈਂਸੀ ਰਿਵਾਲਵਰ (Licensee Revolver) ਨਾਲ ਖੁਦ ਨੂੰ ਗੋਲੀ ਮਾਰ ਲਈ,ਉਹ ਇੱਥੇ ਅਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ,ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ 'ਚ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ।

ਬਰਜਿੰਦਰ ਸਿੰਘ ਭੁੱਲਰ ਦੀ ਖੂਨ ਨਾਲ ਲੱਥਪੱਥ ਲਾਸ਼ ਕੁਰਸੀ ਦੇ ਕੋਲ ਪਈ ਸੀ,ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ,ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਅਤੇ ਪੁਲਿਸ ਨੂੰ ਸੂਚਨਾ ਦਿਤੀ,ਸੂਚਨਾ ਮਿਲਣ 'ਤੇ ਥਾਣਾ ਸਰਾਭਾ ਨਗਰ (Police Station Sarabha Nagar) ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ,ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ,ਥਾਣਾ ਸਰਾਭਾ ਨਗਰ ਦੇ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ (SHO Inspector Paramveer Singh) ਨੇ ਦੱਸਿਆ ਕਿ ਭੁੱਲਰ ਮਾਨਸਿਕ ਤੌਰ ’ਤੇ ਬਿਮਾਰ ਸੀ,ਐੱਸਐੱਚਓ ਮੁਤਾਬਕ ਭੁੱਲਰ ਨੇ ਆਪਣੇ ਕਮਰੇ ਵਿੱਚ ਕੁਰਸੀ ’ਤੇ ਬੈਠ ਕੇ ਖ਼ੁਦ ਨੂੰ ਗੋਲੀ ਮਾਰ ਲਈ,ਭੁੱਲਰ 2023 ਵਿੱਚ ਤੀਜੀ ਭਾਰਤੀ ਰਿਜ਼ਰਵ ਬਟਾਲੀਅਨ (IRB) ਤੋਂ ਸੇਵਾਮੁਕਤ ਹੋਏ,ਉਹ ਲੁਧਿਆਣਾ ਵਿੱਚ ਐਸਐਚਓ ਵਜੋਂ ਵੀ ਕੰਮ ਕਰ ਚੁੱਕੇ ਹਨ,ਵਿਦੇਸ਼ ਵਿਚ ਰਹਿੰਦੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ,ਉਨ੍ਹਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ