ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ

ਫਰੀਦਕੋਟ, 25 ਨਵੰਬਰ (            ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜਸਮੂਹ ਸੀਨੀਅਰ ਮੈਡੀਕਲ ਅਫਸਰਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ

ਇਸ ਮੌਕੇ ਸਿਵਲ ਸਰਜਨ ਵੱਲੋਂ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਜਿਨ੍ਹਾਂ ਵਿੱਚ ਟੀਕਾਕਰਨਜੱਚਾ ਬੱਚਾ ਸਿਹਤ ਸੇਵਾਵਾਂਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮਐਚ.ਆਈ.ਵੀ.ਕੁਸ਼ਟ ਰੋਗਯੂ.ਡੀ.ਆਈ.ਡੀ.ਸਕੂਲ ਹੈਲਥ ਪ੍ਰੋਗਰਾਮਮੋਬਾਇਲ ਮੈਡੀਕਲ ਯੂਨਿਟਮੁਫਤ ਐਂਬੂਲੈਂਸ 108ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮਤੰਬਾਕੂ ਕੰਟਰੋਲ ਪ੍ਰੋਗਰਾਮਪੀ.ਸੀ.ਐਂਡ ਪੀ.ਐਨ.ਡੀ.ਟੀ. ਐਕਟਆਈ.ਡੀ.ਐਸ.ਪੀ.ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਨ ਭਵ ਮੁਹਿੰਮ ਤਹਿਤ ਜਿਲ੍ਹੇ ਭਰ ਵਿੱਚ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ

 ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਫਾਸਟ ਫੂਡ ਆਈਟਮਾਂ ਨਾ ਖਾਣ ਅਤੇ ਈਟ ਰਾਈਟ-ਈਟ ਹੈਲਥੀ ਸਬੰਧੀ ਪੌਸ਼ਟੀਕ ਖੁਰਾਕ ਖਾਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਨੌਵੀਂ ਜ਼ਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਦੇ ਹੀਮਗਲੋਬਿਨ ਪੱਧਰ ਦੀ ਜਾਂਚ ਕਰਵਾਈ ਜਾਵੇ ਅਤੇ ਸਾਲ ਵਿੱਚ ਇੱਕ ਵਾਰ ਬੱਚਿਆਂ ਦਾ ਮੈਡੀਕਲ ਚੈਕਅੱਪ ਕਰਵਾਇਆ ਜਾਵੇ

ਇਸ ਮੌਕੇ ਉਨ੍ਹਾਂ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਹਰ ਹਫਤੇ ਆਇਰਨ ਦੀਆਂ ਗੋਲੀਆਂ ਨੋਡਲ ਅਫਸਰ ਦੀ ਨਿਗਰਾਨੀ ਹੇਠ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਇਸ ਤੋਂ ਇਲਾਵਾ ਮਿਤੀ 28 ਨਵੰਬਰ ਨੂੰ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਡੀਵਰਮਿੰਗ ਦਿਵਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਗੋਲੀਆਂ ਜਰੂਰ ਖਵਾਈਆਂ ਜਾਣ ਉਨ੍ਹਾਂ ਹਦਾਇਤ ਕੀਤੀ ਕਿ ਜਿਲ੍ਹੇ ਭਰ ਵਿੱਚ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿੱਕਰੀ ਨਹੀਂ ਹੋਣੀ ਚਾਹੀਦੀ। 

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ