20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ 21 ਅਪ੍ਰੈਲ, 2025 –


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ 'ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ  - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...
ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਆਈ.ਏ.ਐਸ. ਅਧਿਕਾਰੀ ਤਾਇਨਾਤ
ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ
ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ