20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
By Azad Soch
On
ਚੰਡੀਗੜ੍ਹ, 8 ਜਨਵਰੀ 2025 -
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।
Tags:
Related Posts
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
09 Jan 2025 06:59:06
ਜੈਤਸਰੀ ਮਹਲਾ ੫
॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...