ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ, 14 ਜਨਵਰੀ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।
ਟਾਸਕ ਫੋਰਸ ਨੇ ਸੇਂਟ ਜੋਸਫ ਕਾਨਵੈਂਟ ਸਕੂਲ, ਰਾਮ ਕਲੋਨੀ ਕੈਂਪ ਅਤੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਚਗਰਾਂ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਤਰਲੋਕ ਸਿੰਘ, ਸਿੱਖਿਆ ਵਿਭਾਗ ਤੋਂ ਅਭਿਸ਼ੇਕ, ਪੁਲਿਸ ਵਿਭਾਗ ਤੋਂ ਕੁਲਵੰਤ ਸਿੰਘ ਅਤੇ ਕਾਨੂੰਨੀ ਅਫ਼ਸਰ ਸੁਖਜਿੰਦਰ ਸਿੰਘ ਮੌਜੂਦ ਸਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼