ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਸਾਈਂ ਮੰਦਰ ਰੋਡ ਪ੍ਰੇਮ ਨਗਰ ਕੋਟਕਪੂਰਾ ਦੀ ਨਵੀਂ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਕੋਟਕਪੂਰਾ, 9 ਸਤੰਬਰ (  ) :- ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਈਂ ਮੰਦਰ ਰੋਡ ਪ੍ਰੇਮ ਨਗਰਕੋਟਕਪੂਰਾ ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ (ਆਪ) ਵਲੋਂ ਸਾਂਝੋ ਤੌਰ ਤੇ ਰਿਬਨ ਕੱਟ ਕੇ ਕੀਤਾ ਗਿਆ। ਸਪੀਕਰ ਸੰਧਵਾਂ ਦੀ ਟੀਮ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੂਰ ਕਰਕੇ ਸਹੂਲਤਾਂ ਦੇਣ ਅਤੇ ਭਲਾਈ ਸਕੀਮਾ ਲਾਗੂ ਕਰਵਾਉਣ ਲਈ ਸਪੀਕਰ ਸੰਧਵਾਂ ਵਲੋਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਕਾਇਦਾ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਸੁਖਦੇਵ ਸਿੰਘ ਪਦਮ ਅਤੇ ਨਰਿੰਦਰ ਰਾਠੌਰ ਨੇ ਆਖਿਆ ਕਿ ਸਪੀਕਰ ਸੰਧਵਾਂ ਦੀਆਂ ਹਦਾਇਤਾਂ ਮੁਤਾਬਿਕ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀਲਾਪ੍ਰਵਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਤਪਾਲ ਸ਼ਰਮਾ ਅਤੇ ਪਿ੍ਰੰਸ ਬਹਿਲ ਨੇ ਦੱਸਿਆ ਕਿ ਭਾਵੇਂ ਸਪੀਕਰ ਸੰਧਵਾਂ ਵਲੋਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਠੇਕੇਦਾਰ ਨੂੰ ਵੀ ਸਾਰਾ ਕੰਮ ਇਮਾਨਦਾਰੀ ਨਾਲ ਵਧੀਆ ਮਟੀਰੀਅਲ ਲਾ ਕੇ ਨੇਪਰੇ ਚੜਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਪਰ ਫਿਰ ਵੀ ਉਹ ਸਾਰੇ ਕੰਮ ਤੇ ਬਾਜ਼ ਅੱਖ ਟਿਕਾਈ ਰੱਖਣਗੇ। ਹਰਵਿੰਦਰ ਸਿੰਘ ਨੱਥੇਵਾਲਾਰਾਜੇਸ਼ ਕਕੜੀਆ ਅਤੇ ਬੱਬੂ ਸਿੰਘ ਸੇਖੋਂ ਨੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਜਮੀਨਦੋਜ ਪਾਈਪਾਂ ਜਾਂ ਤਾਰਾਂ ਪਾਉਣ ਲਈ ਬਹੁਤ ਸਮਾਂ ਦਿੱਤਾ ਗਿਆ ਸੀਇਸ ਲਈ ਸੜਕ ਬਣਨ ਤੋਂ ਬਾਅਦ ਕੋਈ ਵੀ ਸੜਕ ਪੁੱਟਣ ਦੀ ਖੇਚਲ ਨਾ ਕਰੇਕਿਉਂਕਿ ਇਸ ਨਾਲ ਜਿੱਥੇ ਖਰਚਾ ਵਧਦਾ ਹੈ ਅਤੇ ਵਾਹਨ ਚਾਲਕਾਂਰਾਹਗੀਰਾਂ ਅਤੇ ਮੁਹੱਲਾ ਵਾਸੀਆਂ ਨੂੰ ਦਿੱਕਤ ਆਉਂਦੀ ਹੈਉੱਥੇ ਨਵੀਂ ਬਣੀ ਸੜਕ ਦੀ ਸੁੰਦਰਤਾ ਵੀ ਖਤਮ ਹੋ ਜਾਂਦੀ ਹੈ। ਉਹਨਾਂ ਆਖਿਆ ਕਿ ਸੜਕ ਬਣਾਉਣ ਮੌਕੇ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਸਾਹਮਣੇ ਆਉਣ ਤੇ ਸਪੀਕਰ ਸੰਧਵਾਂ ਦੀ ਟੀਮ ਦੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ :    ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ