ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ।

ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ।

ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਦਾਅਵਿਆਂ/ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ।

ਸੰਧਵਾਂ ਨੇ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ।

ਇਸ ਘਟਨਾਕ੍ਰਮ ਨੇ ਪੰਜਾਬ ਦੇ ਆਗੂਆਂ ਅਤੇ ਨਾਗਰਿਕਾਂ ਵਿਚ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਹਰ ਕੋਈ ਇਸਨੂੰ ਪੰਜਾਬ ਦੇ ਚੰਡੀਗੜ੍ਹ ‘ਤੇ ਅਧਿਕਾਰਾਂ ਨੂੰ ਜਾਣਬੁੱਝ ਕੇ ਢਾਹ ਲਾਉਣ ਦੀ ਕੋਸ਼ਿਸ਼ ਵਜੋਂ ਦੇਖ ਰਿਹਾ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਚੰਡੀਗੜ੍ਹ ਸੂਬੇ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੇ ਪ੍ਰਸ਼ਾਸਨ ਬਾਰੇ ਕੋਈ ਵੀ ਫੈਸਲਾ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਜਾਣਾ ਚਾਹੀਦਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ