ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ


ਚੰਡੀਗੜ੍ਹ, 27 ਦਸੰਬਰ:


ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, ਦੇਸ਼ ਪ੍ਰਤੀ ਸਮਰਪਿਤ, ਯੋਗ ਅਗਵਾਈ ਦੇਣ ਵਾਲੇ ਨੇਤਾ ਸਨ, ਜਿਨ੍ਹਾਂ ਨੇ ਲਗਾਤਾਰ 10 ਸਾਲ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋ ਗਿਆ ਹੈ।

ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਪ੍ਰਤੀ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਯਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ 26 ਸਤੰਬਰ, 1932 ਨੂੰ ਪਾਕਿਸਤਾਨ ਦੇ ਪਿੰਡ ਗਾਹ ਵਿਖੇ ਜਨਮੇ ਡਾ. ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਭਾਰਤ ਦੇ ਵਿੱਤ ਮੰਤਰੀ, ਰਾਜ ਸਭਾ ‘ਚ ਵਿਰੋਧੀ ਦੇ ਨੇਤਾ ਅਤੇ ਸਾਲ 2004-2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਬਟਵਾਰੇ ਦੌਰਾਨ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਅੰਮ੍ਰਿਤਸਰ 'ਚ ਆ ਵੱਸਿਆ ਸੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਸਾਲ 1987 ‘ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags:

Advertisement

Latest News

ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਰੜਿਆ,ਸੀਰੀਜ਼ 3-0 ਨਾਲ ਜਿੱਤੀ ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਰੜਿਆ,ਸੀਰੀਜ਼ 3-0 ਨਾਲ ਜਿੱਤੀ
Vadodara,28 DEC,2024,(Azad Soch News):- ਭਾਰਤੀ ਮਹਿਲਾ ਕ੍ਰਿਕਟ ਟੀਮ (Indian Women's Cricket Team) ਨੇ ਵਡੋਦਰਾ ਦੇ ਕੋਟੰਬੀ ਸਟੇਡੀਅਮ (Kotambi Stadium) 'ਚ...
ਵਜ਼ਨ ਘਟਾਉਣ ਤੋਂ ਲੈ ਕੇ ਇਮਿਊਨਿਟੀ ਵਧਾਉਣ ਤੱਕ ਫ਼ਾਇਦੇਮੰਦ ਹੈ ਕਾਲੀ ਮਿਰਚ
ਜ਼ਿਆਦਾ ਮਸਾਲਾ ਚਾਹ ਪੀਣੀ ਵੀ ਹੋ ਸਕਦੀ ਹੈ ਨੁਕਸਾਨਦਾਇਕ
ਨਿੱਕੀਆਂ ਜਿੰਦਾਂ ਵੱਡੇ ਸਾਕੇ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਗੁਰਪ੍ਰੀਤ ਘੁੱਗੀ-ਦਿਲਜੀਤ ਦੁਸਾਂਝ ਨੇ ਪ੍ਰਗਟ ਕੀਤਾ ਦੁੱਖ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ