ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

ਬਰਨਾਲਾ 14 ਜਨਵਰੀ
ਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ ।
ਇਸ ਦੌਰਾਨ ਆਰਸੈਟੀ ਦੇ ਵਿਦਿਆਰਥੀਆਂ ਨੇ ਪੌਦਿਆਂ ਰਾਹੀਂ ਸਟਾਫ਼ ਨੂੰ ਯਾਦਗਾਰੀ ਤਸਵੀਰ ਭੇਂਟ ਕੀਤੀ। ਇਸ ਮੌਕੇ ਆਰਸੈਟੀ ਦੇ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ 27 ਜਨਵਰੀ 2025 ਨੂੰ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਖੁੱਡੀ ਕਲਾਂ (ਬਰਨਾਲਾ) ਵਿਖੇ ਵਿਸ਼ੇਸ਼ ਤੌਰ 'ਤੇ ਔਰਤਾਂ ਲਈ ਬਿਊਟੀ ਪਾਰਲਰ ਅਤੇ ਸਿਲਾਈ ਕਟਾਈ ਦਾ ਮੁਫ਼ਤ ਕੋਰਸ ਕਰਵਾਈਆ ਜਾ ਰਿਹਾ ਹੈ। ਇਸ ਵਿੱਚ ਪੇੰਡੂ ਖੇਤਰ ਨਾਲ ਸਬੰਧਿਤ ਜਿਸ ਦੀ ਉਮਰ 18 ਤੋਂ 45 ਸਾਲ ਤੱਕ ਹੈ, ਇਸ ਕੋਰਸ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਕਰਨ ਦੇ ਚਾਹਵਾਨ ਕੋਲ ਅਪਣਾ ਅਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ, 5 ਪਾਸਪੋਰਟ ਸਾਇਜ਼ ਫੋਟੋਆਂ, ਬੀ.ਪੀ.ਐਲ. ਕਾਰਡ ਅਤੇ ਪੜ੍ਹਾਈ ਦਾ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਸੰਸਥਾਂ ਦੇ ਫੋਨ ਨੰਬਰ: 01679—296610 ਜਾਂ ਮੋਬਾਇਲ ਨੰਬਰ : 94177—75818, 6280340923 ਤੇ ਰਜ਼ਿਸਟ੍ਰਰੇਸ਼ਨ ਕਰਵਾਈ ਜਾ ਸਕਦੀ ਹੈ ਜਾਂ ਚਾਹਵਾਨ ਆਰਸੈਟੀ ਦਫ਼ਤਰ ਵਿਖੇ ਖੁੱਦ ਵੀ ਦਰਜ਼ ਕਰਵਾ ਸਕਦੇ ਹਨ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼