ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਤੇ ਗਦਾ ਢੋਬ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਅਬੋਹਰ, ਫਾਜਿਲਕਾ, 2 ਅਕਤੂਬਰ
ਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।
ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ *ਤੇ ਮਸ਼ੀਨਾ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਜਮੀਨ ਵਿਚ ਵਹਾ ਕੇ ਰਹਿੰਦ-ਖੂਹੰਦ ਦਾ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਕਲਸਟਰ ਅਧਿਕਾਰੀ ਅਤੇ ਨੋਡਲ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਕਿਸਾਨ ਵੀਰਾਂ ਨੂੰ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ ਤਾਂ ਜੋ ਕਿਸੇ ਨੂੰ ਕੋਈ ਵੀ ਦਿੱਕਤ ਨਾ ਆਵੇ।