ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਜ਼ਲਾਲਾਬਾਦ, 26 ਸਤੰਬਰ

ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂਨਾਇਬ ਤਹਿਸੀਲਦਾਰਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਬੈਠਕ ਦੌਰਾਨ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕੈਂਪਾ ਦੌਰਾਨ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਵਰਤੋਂ ਜਮੀਨ ਵਿਚ ਵਹਾ ਕੇ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਮਸ਼ੀਨਰੀ/ਸੰਦ ਵੀ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿਚ ਕਿਸਾਨਾ ਨਾਲ ਰਾਬਤਾ ਕਾਇਮ ਕਰਨ ਤੇ ਰਹਿੰਦਖੂਹੰਦ ਨੂੰ ਅੱਗ ਨਾ ਲਗਾ ਕੇ ਇਸਦੀ ਸੁਯੋਗ ਢੰਗ ਨਾਲ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਾਤਾਵਰਣ ਦੀ ਸਾਂਭਸੰਭਾਲ ਵਿਚ ਕਾਰਜਸ਼ੀਲ ਹੈਇਸ ਲਈ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।\

Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ