ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ
ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੂਬੇ ਅੰਦਰ ‘CASO’ ਪ੍ਰੋਗਰਾਮ ਚਲਾਇਆ ਗਿਆ ਇਸੇ ਤਹਿਤ ਹੀ ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਜੀ ਟੈਕਨੀਕਲ ਸਰਵਿਸਿਸ ਪੰਜਾਬ (TSS) ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ CASO ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਸ “CASO OPERATION” ਦੌਰਾਨ ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ(ਐੱਚ), ਸ ਮਨਵਿੰਦਰਬੀਰ ਸਿੰਘ ਐਸ.ਪੀ (ਪੀ.ਬੀ.ਆਈ), ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ ), ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਸ. ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ. ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਸਮੂਹ ਮੁੱਖ ਅਫਸਰਾਨ ਥਾਣਾ ਤੇ ਪੁਲਿਸ ਅਧਿਕਾਰੀ/ਕਰਮਚਾਰੀ ਮੌਜੂਦ ਸਨ।
ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਐਸ. ਆਈ.ਜੀ ਟੈਕਨੀਕਲ ਸਰਵਿਸਿਸ ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਕਾਸੋ ਪ੍ਰੋਗਰਾਮ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇੰਟਰ ਸਟੇਟ ਅਤੇ ਇੰਟਰ ਡਿਸਟਕਿਟ ਕੁੱਲ 15 ਨਾਕੇ ਲਗਾ ਕੇ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਜਿਨਾਂ ਵਿਅਕਤੀਆਂ ’ਤੇ ਪਹਿਲਾਂ ਐਨ.ਡੀ.ਪੀ.ਐਸ ਦੇ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ ਅਤੇ ਜੋ ਨਸ਼ੇ ਵੇਚਣ ਵਾਲੇ ਦੇ ਘਰਾਂ/ਥਾਵਾਂ, ਬਸ ਸਟੈਂਡ ਰੇਲਵੇ ਸਟੇਸ਼ਨ ֹ’ਤੇ ਪੁਲਿਸ ਵੱਲੋਂ ਰੇਡ ਕਰ ਸਰਚ ਕੀਤਾ ਗਿਆ, ਇਸ ਸਰਚ ਅਪ੍ਰੈਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ।
ਉਨ੍ਹਾਂ ਦੱਸਿਆਂ ਕਿ ਨਾਕਾ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਲਈ ਗਈ ਉੱਥੇ ਹੀ ਸ਼ੱਕੀ ਵਹੀਕਲਾਂ ਨੂੰ ਵਾਹਨ ਐਪ ਰਾਂਹੀ ਵੈਰੀਫਾਈ ਵੀ ਕੀਤਾ ਗਿਆ ਤਾਂ ਜ਼ੋ ਚੋਰੀ ਦੇ ਵਹੀਕਲਾਂ ਨੂੰ ਬਰਾਮਦ ਕੀਤਾ ਜਾ ਸਕੇ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਵੀ ਕੀਤੀ ਗਈ। ਉਹਨਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਸ਼ੱਕੀ ਥਾਵਾਂ ’ਤੇ ਨਿਗਾ ਰੱਖੀ ਗਈ, ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਰਚ ਅਭਿਆਨ ਅੱਗੇ ਵੀ ਚਲਦੇ ਰਹਿਣਗੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਕਿਸੇ ਨੂੰ ਵੀ ਤੌਰ ’ਤੇ ਬਖਸ਼ਿਆ ਨਹੀ ਜਾਵੇਗਾ।
ਇਸ CASO ਪ੍ਰੋਗਰਾਮ ਤਹਿਤ ਪੁਲਿਸ ਵੱਲੋਂ 600 ਨਸ਼ੀਲੀਆਂ ਗੋਲੀਆਂ 09 ਬੋਤਲਾਂ ਨਜਾਇਜ਼ ਸ਼ਰਾਬ, 3 ਕਿੱਲੋ 500 ਗ੍ਰਾਮ ਚੂਰਾ ਪੋਸਤ ਸਮੇਤ 05 ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਡੇ ਨਜ਼ਦੀਕ ਕੋਈ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਸਾਨੂੰ ਸਾਡੇ ਹੈਲਪ ਲਾਇਨ ਨੰਬਰ 112 ਜਾਂ ਸ਼੍ਰੀ ਮੁਕਤਸਰ ਸਾਹਿਬ ਦੇ ਪੁਲਿਸ ਕੰਟਰੋਲ ਨੰਬਰ 8054942100 ’ਤੇ ਦਿਓ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।