ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹਬਠਿੰਡਾ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਦੌਰਾਨ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਨ੍ਹਾਂ ਦੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਮਾਰਚ 2025 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੇਕਰ ਕੋਈ ਧਿਰ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਸਬੰਧਤ ਮਾਨਯੋਗ ਅਦਾਲਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਗੱਲਬਾਤ ਕਰ ਸਕਦੀ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

Tags:

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ