ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 10 ਜਨਵਰੀ
ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ ।
ਇਸ ਤੋਂ ਇਲਾਵਾ ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡਿਫੈਂਸ ਕੌਂਸਲ , ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡਿਫੈਂਸ ਕੌਂਸਲ ਅਤੇ ਜੇਲ੍ਹ ਸੁਪਰਡੈਂਟ ਤੇ ਸਮੂਹ ਸਟਾਫ ਵੀ ਹਾਜਰ ਸਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।