ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 2 ਸਤੰਬਰ
                            ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
                          ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗੀ।
                          ਸੀ.ਜੀ.ਐੱਮ / ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
                         ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ