ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ

ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 04 ਅਪ੍ਰੈਲ:
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਬਲਾਕ ਅਧੀਨ ਆਉਂਦੇ ਬੀਜ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕੀਤੀ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਪਿੰਡ ਵਿੱਚ ਇਸ ਸਬੰਧੀ ਸੂਚਨਾ ਪਿੰਡ ਦੇ ਗੁਰੂਦੁਆਰੇ/ਮੰਦਿਰ/ਮਸਜ਼ਿਦ ਰਾਹੀਂ ਮੁਨਿਆਦੀ ਕਰਵਾ ਕੇ ਪਿੰਡ ਦੇ ਕਿਸਾਨਾ ਤੱਕ ਪਹੁੰਚਾਈ ਜਾਵੇ। ਕਿਹਾ ਕਿ ਨਰਮੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਸਬੰਧ ਵਿੱਚ ਸਾਰਾ ਸਟਾਫ ਫੀਲਡ ਵਿੱਚ ਵੱਧ ਤੋਂ ਵੱਧ ਸਮਾਂ ਰਹਿ ਕੇ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਸਬੰਧੀ ਜਾਣਕਾਰੀ ਮੁਹੱਈਆ ਕਰਵਾਵੇ। ਇਸ ਦੇ ਨਾਲ ਹੀ ਨਰਮੇ ਦੀ ਫਸਲ ਦੇ ਅਗੇਤੇ ਪ੍ਰਬੰਧਾਂ ਜਿਵੇ ਕਿ ਨਦੀਨ ਨਸ਼ਟ ਮੁਹਿੰਮ, ਛਟੀਆਂ ਦੇ ਯੋਗ ਪ੍ਰਬੰਧਨ ਆਦਿ ਨੂੰ ਵੀ ਫੀਲਡ ਵਿੱਚ ਮੁਕੰਮਲ ਕਰਵਾਉਣ।
ਇਸ ਮੌਕੇ ਡਾ. ਹਰਬੰਸ ਸਿੰਘ, ਜਿਲ੍ਹਾ ਸਿਖਲਾਈ ਅਫ਼ਸਰ, ਡਾ. ਹਰਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਭੀਖੀ ਅਤੇ ਸਮੂਹ ਖੇਤੀਬਾੜੀ ਵਿਕਾਸ ਅਫ਼ਸਰ, ਆਤਮਾ ਸਟਾਫ, ਖੇਤੀਬਾੜੀ ਉਪ ਨਿਰੀਖਕ ਆਦਿ ਹਾਜ਼ਰ ਸਨ।

Tags:

Advertisement

Latest News

मंत्री मोहिंदर भगत का बड़ा बयान मंत्री मोहिंदर भगत का बड़ा बयान
हम अभी मनोरंजन कालिया जी का हाल चाल लेकर आए हैं, अच्छे माहौल में बातचीत हुई, पुलिस अपना काम कर...
ਆਰਸੀਬੀ ਨੇ ਮੁੰਬਈ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ 
10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ 
ਸਮਾਰਟਫ ਨਿਰਮਾਤਾ ਕੰਪਨੀ ਵੀਵੋ ਦਾ X200 ਅਲਟਰਾ ਇਸ ਮਹੀਨੇ ਲਾਂਚ ਕੀਤਾ ਜਾਵੇਗਾ
ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ
ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਮੱਕੀ ਦਾ ਸੇਵਨ