ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਤਹਿਤ ਸੀਡ ਕਿੱਟਾਂ ਮੁਹੱਈਆ ਕਰਵਾਈਆਂ

ਫਰੀਦਕੋਟ 26 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਰਾਸ਼ਟਰੀ ਪੋਸ਼ਣ ਮਾਂਹ ਸਤੰਬਰ 2024 ਸਬੰਧੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਬਣਾਉਣ ਲਈ ਬਾਗਬਾਨੀ ਵਿਭਾਗ ਫਰੀਦਕੋਟ ਤੋਂ ਸੀਡ ਕਿੱਟਾਂ ਪ੍ਰਾਪਤ ਕਰਕੇ ਜਿਲ੍ਹੇ ਦੇ ਸਮੂਹ ਸਰਕਲ ਸੁਪਰਵਾਈਜਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਨਿਊਟ੍ਰੀ ਗਾਰਡਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀ ਜਿਵੇਂ ਕਿ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ, 0 ਤੋਂ 6 ਸਾਲ ਦੇ ਬੱਚਿਆਂ ਨੂੰ ਇਸ ਨਿਊਟ੍ਰੀ ਗਾਰਡਨ ਤੋਂ ਪ੍ਰਾਪਤ ਸਬਜੀਆਂ ਦਾ ਲਾਭ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਪੋਸ਼ਣ ਮਾਂਹ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਸਮੂਹ ਆਂਗਣਵਾੜੀ ਵਰਕਰਾਂ ਦੁਆਰਾ ਸਮੇਂ-ਸਮੇਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ ਲਾਭਪਾਤਰੀਆਂ ਨੂੰ ਦੱਸਿਆ ਜਾਂਦਾ ਹੈ ਕਿ ਘਰ ਵਿੱਚ ਘਰੇਲੂ ਬਗੀਚੀ ਮੌਸਮ ਦੇ ਅਨੁਸਾਰ ਸਬਜੀਆਂ ਦੇ ਬੀਜ ਉਗਾ ਕੇ ਬਣਾਈ ਜਾਵੇ।

ਇਸ ਮੌਕੇ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਫਰੀਦਕੋਟ ਦਾ ਸਟਾਫ,ਪੋਸ਼ਣ ਕੋਆਰਡੀਨੇਟਰ ਅਤੇ ਸਮੂਹ ਸੁਪਰਵਾਈਜ਼ਰ ਹਾਜਰ ਸਨ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ