ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਅਕਤੂਬਰ:

 ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

 ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ  ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।

ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ