ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਬਾਰੇ ਸੈਮੀਨਾਰ
ਬਰਨਾਲਾ, 25 ਜਨਵਰੀ
ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਅਤੇ ਭਾਰਤ ਦੀਆਂ ਸਮਾਜਿਕ ਬੁਰਾਈਆਂ ਬਾਰੇ ਸੈਮੀਨਾਰ ਦਾ ਕਰਵਾਇਆ ਗਿਆ।
ਇਹ ਸੈਮੀਨਾਰ ਐਸ.ਪੀ.ਸੀ ਨੋਡਲ ਇੰਚਾਰਜ ਡਾ.ਜਤਿੰਦਰ ਜੋਸ਼ੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਪ੍ਰਭਾਵ ਅਤੇ ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਵੋਕੇਸ਼ਨਲ ਟਰੇਨਰ ਹਰਪ੍ਰੀਤ ਸਿੰਘ, ਪੂਨਮ ਸ਼ਰਮਾ ਅਤੇ ਪਾਇਲ ਗਰਗ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਬੁਰਾਈਆਂ ਜਿਵੇਂ ਦਾਜ ਪ੍ਰਥਾ ਅਤੇ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਕੀਤਾ।
ਪਿ੍ੰਸੀਪਲ ਅਨਿਲ ਕੁਮਾਰ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੈਮੀਨਾਰ ਤੋਂ ਪਹਿਲਾਂ ਹੋਏ ਪੇਂਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ | ਉਹਨਾਂ ਦੱਸਿਆ ਕਿ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੀਮਤੀ ਗਿਆਨ ਨਾਲ ਲੈਸ ਕਰਨਾ ਅਤੇ ਪ੍ਰਚਲਿਤ ਸਮਾਜਿਕ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਦੇ ਹੋਏ ਡਿਜੀਟਲ ਯੁੱਗ ਵਿੱਚ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕਰਨਾ ਹੈ।
ਇਸ ਸੈਮੀਨਾਰ ਵਿੱਚ ਕੰਪਿਊਟਰ ਫੈਕਲਟੀ ਰਾਸ਼ੀ, ਅਮਨਦੀਪ ਕੌਰ, ਰਿਸ਼ੂ ਅਤੇ ਲਲਿਤਾ ਸਮੇਤ ਹੋਰ ਸਟਾਫ਼ ਮੈਂਬਰਾਂ ਸਮੇਤ ਫੈਕਲਟੀ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ।