"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ

ਫਿਰੋਜ਼ਪੁਰ/ਜ਼ੀਰਾ, 26 ਮਾਰਚ 2025 ( ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਸਬ-ਡਵੀਜ਼ਨ ਜ਼ੀਰਾ ਵਿੱਚ ਸਾਵਨਮੱਲ ਕਲਿਆਣ ਜਨ ਭਵਨ ਜ਼ੀਰਾ ਵਿਖੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐੱਮ. ਜ਼ੀਰਾ ਗੁਰਮੀਤ ਸਿੰਘ ਅਤੇ ਆਪ ਆਗੂ ਸ਼ੰਕਰ ਕਟਾਰੀਆਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

 ਇਸ ਸਮਾਗਮ ਵਿੱਚ ਸੰਤ ਕਬੀਰ ਕਾਲਜ ਅਤੇ ਸਰਕਾਰੀ ਕਾਲਜ ਜ਼ੀਰਾ ਦੇ ਨੌਜਵਾਨ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਕੋਰੀਓਗ੍ਰਾਫ਼ੀ ਅਤੇ ਨਾਟਕਾਂ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। 

 ਐੱਸ.ਐੱਸ.ਪੀ. ਨੇ ਆਪਣੇ ਸੰਬੋਧਨ ਦੌਰਾਨ ਨਸ਼ੇੜੀ ਕਿਸੇ ਨੂੰ ਕਹਿਣ ਨੀ ਦੇਣਾ, ਨਸ਼ਾ ਪੰਜਾਬ ਵਿੱਚ ਰਹਿਣ ਨੀਂ ਦੇਣਾ ਦਾ ਹੋਕਾ ਲਗਾਇਆ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਬਚ ਕੇ ਰਹਿਣ ਅਤੇ ਇਸ ਪ੍ਰਤੀ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੁਚੇਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਜ਼ਰੂਰ ਦੇਣ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। 

 ਇਸ ਦੌਰਾਨ ਐੱਸ.ਡੀ.ਐੱਮ. ਅਤੇ ਆਪ ਆਗੂ ਸ਼ੰਕਰ ਕਟਾਰੀਆਂ ਨੇ ਵੀ ਨੌਜਵਾਨ ਵਿਦਿਆਰਥੀਆ ਨੂੰ ਨਸ਼ਿਆਂ ਖਿਲਾਫ਼ ਖੜੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੰਗ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਹੈ ਉਹ ਜਿੱਤਣੀ ਜ਼ਰੂਰ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਪਿੰਡਾਂ ਅਤੇ ਗਲੀ ਮੁਹੱਲਿਆਂ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

Tags:

Advertisement

Latest News

ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ  ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ 30 ਮਾਰਚ :                  ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ...
ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
Budget Session of Haryana: ਮੁੱਦਿਆਂ 'ਤੇ ਵਿਰੋਧੀ ਧਿਰ ਦਾ ਜ਼ੋਰ,ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਵਾਬ ਦੇ ਕੇ ਸ਼ਾਂਤ ਕੀਤਾ
ਐਮਐਲਏ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ‘ਨਵੀਂ ਸੋਚ, ਨਵਾਂ ਪੰਜਾਬ’ ਦਾ ਕੀਤਾ ਆਰੰਭ
ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ