ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 03 ਨਵੰਬਰ

ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਸ੍ਰੀ ਅਮਨਦੀਪ ਸਿੰਘ, ਐਸ.ਆਈ. ਸ੍ਰੀ ਇਕਬਾਲ ਸਿੰਘ ਐਸ.ਆਈ. ਨਰਿੰਦਰਪਾਲ ਕੌਰ ਅਤੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਵੱਲੋ ਬਰੀਵਾਲਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸੈਮੀਨਾਰ ਦੌਰਾਨ ਆਮ ਲੋਕਾਂ ਨੂੰ ਵਿਜੀਲੈਂਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਧਿਕਾਰੀ/ਕਰਮਚਾਰੀ ਜੋ ਰਿਸ਼ਵਤ ਦੀ ਮੰਗ ਕਰਦੇ ਹਨ, ਨੂੰ ਫੜਵਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰੀ ਕੰਮਾਂ ਵਿੱਚ ਹੁੰਦੀ ਘਪਲੇਬਾਜ਼ੀ ਸਬੰਧੀ ਸੂਚਨਾ ਦੇਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਵਿਭਾਗ ਦੀ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫਰੀ 1800-1800-1000 ਅਤੇ 01633-262172 ਨੰਬਰਾਂ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਮੰਡੀ ਬਰੀਵਾਲਾ ਦੇ ਮੋਹਤਬਰ ਵਿਅਕਤੀਆ ਵੱਲੋਂ ਇਸ ਸੈਮੀਨਾਰ ਵਿੱਚ ਹਿੱਸਾ ਲਿਆ ਗਿਆ।

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ