ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਸੈਮੀਨਾਰ ਕਰਵਾਇਆ ਗਿਆ

ਫਿਰੋਜ਼ਪੁਰ, 29 ਅਪ੍ਰੈਲ 2025 ( ਸੁਖਵਿੰਦਰ ਸਿੰਘ):-   ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਅਸ਼ਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਸਕੂਲਜ਼ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਕੂਲ ਮੁੱਖੀ ਅਵਤਾਰ ਸਿੰਘ , ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

     ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਲੋਕ ਲਹਿਰ ਬਣਾਉਣ ਦੀ ਅਪੀਲ ਵੀ ਕੀਤੀ ਗਈ। ਸ਼੍ਰੀਮਤੀ ਨੀਨਾ ਕਾਂਸਲ ਪੰਜਾਬੀ ਮਿਸਟਰੈਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀ ਸ਼ਮਾ, ਵਿਰਾਟ ਅਤੇ ਵਿਆਨ ਭੱਟੀ ਨੇ ਭਾਸ਼ਣ ਰਾਹੀਂ ਨਸ਼ਿਆਂ ਤੋਂ ਬਚਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।  

         ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਸਕੂਲ ਵਿੱਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਰੰਗੋਲੀ ਪੋਸਟਰ ਮੇਕਿੰਗ ਮੁਕਾਬਲੇ ਭਾਸ਼ਣ ਮੁਕਾਬਲੇ ਅਤੇ ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਸਾਰੇ ਵਿਦਿਆਰਥੀ ਇਸ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

Tags: School

Advertisement

Latest News

 ਹਰਿਆਣਾ ਦੇ ਗੁਰੂਗ੍ਰਾਮ ਅਤੇ ਫ਼ਰੀਦਾਬਾਦ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਰਿਆਣਾ ਦੇ ਗੁਰੂਗ੍ਰਾਮ ਅਤੇ ਫ਼ਰੀਦਾਬਾਦ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ
New Delhi,24,MAY,2025,(Azad Soch News):- ਹਰਿਆਣਾ ਦੇ ਗੁਰੂਗ੍ਰਾਮ ਅਤੇ ਫ਼ਰੀਦਾਬਾਦ ਵਿੱਚ ਕੋਵਿਡ-19 (Covid-19) ਦੇ ਘੱਟੋ-ਘੱਟ ਤਿੰਨ ਮਾਮਲੇ ਸਾਹਮਣੇ ਆਏ ਹਨ, ਇੱਕ...
OPPO A5x 5G ਭਾਰਤ ਵਿੱਚ 32MP ਕੈਮਰੇ, 6000mAh ਬੈਟਰੀ ਨਾਲ ਲਾਂਚ ਹੋਇਆ
ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ
ਲੀਵਰ ਸਮੇਤ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰੇਗਾ ਲੀਚੀ ਦਾ ਫਲ
ਸੋਹੇਲ ਖਾਨ ਜਲਦ ਹੀ ਚੰਡੀਗੜ੍ਹ ਅਤੇ ਪਟਿਆਲਾ ਵਿੱਖੇ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-05-2025 ਅੰਗ 823
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ