ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ

Dhuri,Sangrur,01 May,2024,(Azad Soch News):- ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਸੀਨੀਅਰ ਆਗੂ ਕਾਂਗਰਸ ਦੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ (Former MLA Dalveer Singh Goldi) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਜੇ ਕੱਲ੍ਹ ਹੀ ਉਨ੍ਹਾਂ ਨੇ ਨਵੇਂ ਰਾਹ ਲੱਭਣ ਦੀ ਗੱਲ ਕਹੀ ਸੀ,ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ,ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ,ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ।
ਬੀਤੇ ਦਿਨੀਂ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ,ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ,ਦਲਵੀਰ ਸਿੰਘ ਗੋਲਡੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ 'ਤੇ ਮੇਰੇ ਸਾਥੀ ਜਾਣਦੇ ਹਨ,ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ,ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ,ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।
ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ,ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ,ਉਹ ਪਿਛਲੇ 3 ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ 'ਚ ਲੱਗੇ ਹੋਏ ਸਨ ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਿਆ ਅਤੇ ਪਾਰਟੀ ਪ੍ਰਧਾਨ ਨੇ ਗੋਲਡੀ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਸੀ,ਸੁਖਪਾਲ ਸਿੰਘ ਖਹਿਰਾ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਇੱਕ ਵਾਰ ਤਾਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਮੰਨ ਗਏ ਸੀ ਪਰ ਹੁਣ ਅਸਤੀਫ਼ਾ ਦੇ ਦਿੱਤਾ ਹੈ।
Related Posts
Latest News
-(28).jpeg)