ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ

ਫ਼ਤਹਿਗੜ੍ਹ ਸਾਹਿਬ, 30 ਜਨਵਰੀ:
ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਆਪਣੇ ਵਹੀਕਲਾਂ ਰਾਹੀਂ ਰੋਜਾਨਾ ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ ਅਤੇ ਨਗਰ ਕੌਂਸਲ ਵੱਲੋਂ ਲੋਕਾ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਦੇਣ ਲਈ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕੀਤਾ ਜਾ ਸਕੇ। ਇਹ ਜਾਣਕਾਰੀ ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਾਈਪਾਸ ਰੋਡ ਤੇ ਨਗਰ ਕੌਂਸਲ ਵੱਲੋਂ ਪਹਿਲਾਂ ਹੀ ਕੂੜਾ ਨਾ ਸੁੱਟਣ ਸਬੰਧੀ ਬੋਰਡ ਲਗਾਇਆ ਗਿਆ ਹੈ ਪ੍ਰੰਤੂ ਕੁਝ ਲੋਕ ਰਾਤ ਸਮੇਂ ਇਥੇ ਕੂੜਾ ਸੁੱਟ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੜ੍ਹਕ ਕਿਨਾਰੇ ਕੂੜਾ ਸੁੱਟਦਾ ਪਾਇਆ ਗਿਆ ਤਾਂ ਸਾਲਿਡ ਵੇਸਟ ਮੈਨੇਜਮੈਂਟ ਨਿਯਮ ਤਹਿਤ ਕਾਰਵਾਈ ਕੀਤੀ ਜਾਵੇਗੀ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਬਾਈਪਾਸ ਰੋਡ ਤੇ ਕੂੜੇ ਦੇ ਢੇਰ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਭੇਜ ਕੇ ਸਾਫ ਸਫਾਈ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਸੜ੍ਹਕਾਂ ਤੇ ਕੂੜਾ ਸੁੱਟ ਕੇ ਗੰਦਗੀ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਬਸੀ ਪਠਾਣਾ ਦੀ ਸਾਫ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਗੰਦਗੀ ਨਾ ਫੈਲ ਸਕੇ।
ਈ.ਓ. ਸੁਖਦੇਵ ਸਿੰਘ ਨੇ ਬਸੀ ਪਠਾਣਾ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਸੜਕ ਤੇ ਕੂੜਾ ਸੁੱਟਦਾ ਹੈ ਤਾਂ ਉਸਦੀ ਸੂਚਨਾ / ਫੋਟੇ ਨਗਰ ਕੌਂਸਲ ਨੂੰ ਦਿੱਤੀ ਜਾਵੇ ਤਾਂ ਜੋ ਉਸ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਸਕੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਆਪਣੇ ਘਰਾਂ ਦਾ ਗਿੱਲ੍ਹਾ ਤੇ ਸੁੱਕਾ ਕੂੜਾ ਨਗਰ ਕੌਂਸਲ ਵੱਲੋਂ ਕੂੜਾ ਇਕੱਤਰ ਕਰਨ ਲਈ ਭੇਜੇ ਜਾਂਦੇ ਵਾਹਨਾਂ ਨੂੰ ਹੀ ਦਿੱਤਾ ਜਾਵੇ ਤੇ ਸੜ੍ਹਕਾਂ ਤੇ ਕੂੜਾ ਸੁੱਟਣ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖੀ ਜਾ ਸਕੇ।
Related Posts
Latest News
.jpeg)