ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਫਲ ਤੇ ਮਿਠਾਈਆਂ ਵੰਡ ਕੇ ਕੀਤੀ ਦੀਵਾਲੀ ਦੀ ਖੁਸ਼ੀ ਸਾਂਝੀ
By Azad Soch
On
ਬਠਿੰਡਾ, 28 ਅਕਤੂਬਰ : ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਵੱਲੋਂ ਸ਼ੋਸ਼ਲ ਵਰਕਰ ਸ਼੍ਰੀ ਕਮਲਜੀਤ ਸਿੰਘ ਮਹਿਤਾ ਦੇ ਸਹਿਯੋਗ ਨਾਲ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀ ਏਬਲਡ ਸਕੂਲ ਦੇ ਬੱਚਿਆਂ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ।
ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਨੇ ਬੱਚਿਆਂ ਨੂੰ ਫਲ ਅਤੇ ਮਿਠਾਈਆਂ ਵੰਡੀਆਂ।
ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਵਿਖੇ ਸੋਸਾਇਟੀ ਫਾਰ ਸਰਵਿਸ ਟੂ ਵੋਲੈਟਰੀ ਏਜੰਸੀਜ਼ (ਸੋਸਵਾ) ਦੀ ਮੱਦਦ ਨਾਲ ਚਲਾਏ ਜਾ ਰਹੇ ਸਿਲਾਈ-ਕਢਾਈ ਦੇ ਕੋਰਸ ਦੀ ਸਿਖਲਾਈ ਪੂਰੀ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।
Tags:
Related Posts
Latest News
ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
26 Dec 2024 07:14:34
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...