ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਾਈਪਾਸ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ

 ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਾਈਪਾਸ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ

Batala, 24 June,2024,(Azad Soch News):- ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਮਾਲਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (Amansher Singh Sherry Kalsi) ਨੇ ਬਟਾਲਾ ਦੇ ਚੱਲ ਰਹੇ ਵਿਕਾਸ ਵਿੱਚ ਇੱਕ ਹੋਰ ਵਿਕਾਸ ਕਾਰਜ ਸ਼ੁਰੂ ਕਰਵਾਉਂਦਿਆਂ ਜਲੰਧਰ ਬਾਈਪਾਸ (Jalandhar Bypass) ਤੋਂ ਅੰਮ੍ਰਿਤਸਰ ਬਾਈਪਾਸ (Amritsar Bypass) ਤੱਕ ਸੜਕ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ। ਪਹਿਲਾਂ ਇਹ ਰੋਡ 23 ਫੁੱਟ ਚੌੜੀ ਸੀ ਹੁਣ ਇਸਨੂੰ 33 ਫੁੱਟ ਚੌੜਿਆਂ ਕੀਤਾ ਜਾਵੇਗਾ,ਅੱਜ ਸਵੇਰੇ ਸ਼ਹਿਰ ਦੀਆਂ ਵੱਖ-ਵੱਖ ਸਖ਼ਸੀਅਤਾਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪੰਰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਜਾਰੀ ਹਨ ਅਤੇ ਵਿਕਾਸ ਪੱਖੋਂ ਬਟਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਜਲੰਧਰ-ਅੰਮ੍ਰਿਤਸਰ ਬਾਈਪਾਸ ਦੇ ਦੁਕਾਨਦਾਰਾਂ, ਹੋਟਲ ਮਾਲਕਾਂ ਸਮੇਤ ਵੱਖ ਵੱਖ ਸਖਸ਼ੀਅਤਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਈਪਾਸ ਸੜਕ ਚੌੜੀ ਹੋਣ ਨਾਲ ਆਵਾਜਾਈ  ਸੁਖਾਲੀ ਹੋਵੇਗੀ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਵਿੱਚ ਕਿਸੇ ਪ੍ਰਾਕਰ ਦੀ ਕੋਈ ਅਣਗਲਿੀ ਨਾ ਵਰਤੀ ਜਾਵੇ ਅਤੇ ਵਿਕਾਸ ਕੰਮ ਗੁਣਵੱਤਾ ਭਰਪੂਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਸਬਦਾਂ ਵਿੱਚ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ,ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਾ ਰਹਿਣ ਦਿੱਤੀ ਜਾਵੇ ਅਤੇ ਉਹ ਦਿਨ ਰਾਤ ਬਟਾਲਾ ਦੇ ਵਿਕਾਸ ਅਤੇ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ 24 ਘੰਟੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਬਟਾਲਾ ਸ਼ਹਿਰ ਨੂੰ ਅਣਗੋਲਿਆ ਕਰਕੇ ਰੱਖਿਆ ਗਿਆ ਸੀ ਪਰ ਹੁਣ ਬਟਾਲਾ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ।

ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬੀਤੇ ਦਿਨੀ ਫਤਿਹਗੜ੍ਹ ਚੂੜੀਆਂ ਚੌਂਕ ਬਟਾਲਾ ਤੋਂ ਅੰਮ੍ਰਿਤਸਰ ਚੌਂਕ ਬਟਾਲਾ ਤੱਕ ਬਾਈਪਾਸ ਨੂੰ ਚੌੜਿਆ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਇਸੇ ਤਰਾਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਲੰਧਰ ਰੋਡ ਬਾਈਪਾਸ ਤੋਂ ਹੰਸਲੀ ਪੁਲ ਤੱਕ, ਉਸਮਾਨਪੁਰ ਸਿਟੀ (ਬਟਾਲਾ ਬਾਈਪਾਸ) ਤੋਂ ਅੰਮ੍ਰਿਤਸਰ ਬਾਈਪਾਸ ਰੋਡ ਤੱਕ, ਗਾਂਧੀ ਚੌਂਕ ਤੋਂ ਡੇਰਾ ਬਾਬਾ ਨਾਨਕ ਬਾਈਪਾਸ ਤੱਕ ਸੜਕ ਦੀ ਚੌੜਾਈ ਦਾ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਤਹਿਸੀਲ ਕੰਪਲੈਕਸ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ,ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨੂੰ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ।

 

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ