ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਪਹਿਲੀ ਸੂਚੀ
By Azad Soch
On

Chandigarh,13 April,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ,‘ਖਾਲਸਾ ਸਿਰਜਣਾ ਦਿਵਸ’ ("Khalsa Creation Day") ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ (Holy Days) ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ,ਇਹ ਜਾਣਕਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ,ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਟਿਕਟ ਦਿੱਤੀ ਗਈ ਹੈ,ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਚੋਣ ਲੜਨਗੇ,ਪਟਿਆਲਾ ਤੋਂ NK ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ,ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ,ਸ੍ਰੀ ਫ਼ਤਹਿਗੜ੍ਹ ਸਾਹਿਬ ਜੀ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਟਿਕਟ ਦਿੱਤੀ ਗਈ ਹੈ,ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਚੋਣ ਲੜਨਗੇ,ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...