ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਸ਼ੁਤਰਾਣਾ, 7 ਅਪ੍ਰੈਲ:
ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਹਲਕੇ ਦੇ ਛੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਪ੍ਰਾਇਮਰੀ ਸਕੂਲ ਬਹਿਰ ਜੱਛ, ਸਰਕਾਰੀ ਪ੍ਰਾਇਮਰੀ ਸਕੂਲ ਸਾਗਰਾ, ਤੇਈਪੁਰ, ਮਤੋਲੀ ਤੇ ਗੁਰੂਨਾਨਕਪੁਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਕੇ ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ, ਉਥੇ ਹੀ 12 ਹਜ਼ਾਰ ਦੇ ਕਰੀਬ ਕੱਚੇ ਅਧਿਆਪਕ ਪੱਕੇ ਕਰਨ ਸਮੇਤ 20 ਹਜ਼ਾਰ ਦੇ ਕਰੀਬ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਵਿਧਾਇਕ ਸ਼ੁਤਰਾਣਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰੇ, ਲਾਇਬਰੇਰੀਆਂ, ਸਕੂਲਾਂ ਦੀ ਚਾਰਦੀਵਾਰੀ, ਸਾਫ਼ ਸੁਥਰੇ ਬਾਥਰੂਮ, ਸਕੂਲ 'ਚ ਅਤਿ ਆਧੁਨਿਕ ਲੈਬਜ਼ ਸਮੇਤ ਨਵੀਂ ਤਕਨੀਕ ਦੇ ਕੰਪਿਊਟਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੀ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੀ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵਿਦਿਆਰਥੀਆਂ ਨੂੰ ਆਈ.ਆਈ.ਟੀ. ਤੇ ਆਈ.ਆਈ.ਐਮ. ਵਰਗੇ ਵਿਦਿਅਕ ਅਦਾਰਿਆਂ ਦੇ ਵਿਦਿਅਕ ਟੂਰ ਕਰਵਾਏ ਗਏ ਹਨ ਤੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਆਉਣ ਵਾਲੇ ਸਮੇਂ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ ਤੇ ਸਰਕਾਰੀ ਸਕੂਲਾਂ ਦੇ ਪੜੇ ਵਿਦਿਆਰਥੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਆਉਣ ਵਾਲੇ ਦਿਨਾਂ 'ਚ ਹੋਰ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ।

Tags:

Advertisement

Latest News

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ
  ਮਾਲੇਰਕੋਟਲਾ 09 ਅਪ੍ਰੈਲ :                  ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 3 ਸਕੂਲਾਂ ’ਚ 58 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ