ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 9 ਜੂਨ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ।

ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸਫ਼ਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 50 ਕੈਡਿਟ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਇੰਸਟੀਚਿਊਟ ਨੇ 56.64 ਫੀਸਦ ਦੀ ਸਫਲਤਾ ਦਰ ਹਾਸਲ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ ਦੋ ਹੋਰ ਕੈਡਿਟਾਂ ਜਸਕੀਰਤ ਸਿੰਘ (ਜ਼ਿਲ੍ਹਾ ਮੋਹਾਲੀ) ਅਤੇ ਜਲੰਧਰ ਜ਼ਿਲ੍ਹੇ ਦੇ ਸਕਸ਼ਮ ਗੁਪਤਾ ਨੂੰ ਇਸ ਸਾਲ ਮਈ ਵਿੱਚ ਭਾਰਤੀ ਜਲ ਸੈਨਾ ਵਿੱਚ ਸਬ-ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ 'ਨਿਸ਼ਚੈ ਕਰ ਅਪਨੀ ਜੀਤ ਕਰੋਂ' ਵਾਲੇ ਮੋਟੋ ਉਤੇ ਖਰਾ ਉਤਰਨ ਅਤੇ ਦੇਸ਼ ਦੀ ਸੇਵਾ ਪ੍ਰਤੀ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।
 

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ