ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ

ਫਿਰੋਜ਼ਪੁਰ 19 ਮਾਰਚ 2025(ਸੁਖਵਿੰਦਰ ਸਿੰਘ ) ਮਾਨਯੋਗ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੱਗਰਾ ਸਿੱਖਿਆ ਅਭਿਆਨ ਅਧੀਨ, ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਡਾ.ਸ.ਸਤਿੰਦਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਨੌਵੀਂ ਤੋਂ ਬਾਰਵੀਂ ਜਮਾਤ ਦੇ ਐਨ.ਐਸ.ਕਿਊ.ਐਫ. ਵੋਕੇਸ਼ਨਲ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ। 

ਇਸ ਮੌਕੇ ਤੇ ਬੋਲਦਿਆਂ ਸ੍ਰੀਮਤੀ ਮੁਨੀਲਾ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਰਬਪੱਖੀ ਸ਼ਖਸ਼ੀਅਤ ਨੂੰ ਉਭਾਰਦੇ ਹਨ । ਇਸ ਮੌਕੇ ਤੇ ਬੋਲਦਿਆਂ ਡਾ.ਸ.ਸਤਿੰਦਰ ਸਿੰਘ ਨੇ ਦੱਸਿਆ ਕਿ ਹੁਨਰ ਮੁਕਾਬਲੇ ਵਿਭਾਗੀ ਹੁਕਮਾਂ ਤਹਿਤ ਕਰਵਾਏ ਜਾ ਰਹੇ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਅੰਦਰ ਸਾਰਥਕ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਹਨਾਂ ਦੀ ਸ਼ਖਸ਼ੀਅਤ ਨੂੰ ਨਿਖਾਰਦੇ ਹਨ। ਇਸ ਮੌਕੇ ਤੇ 50 ਤੋਂ ਵੱਧ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ। ਸ.ਅਸ਼ਵਿੰਦਰ ਸਿੰਘ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਦੇਣ ਵਿੱਚ ਸਹਾਈ ਹੁੰਦੇ ਹਨ। ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸ਼੍ਰੀਮਤੀ ਰਜਨੀ ਜੱਗਾ ਨੇ ਬਾਖੂਬੀ ਨਿਭਾਈ। ਸ੍ਰੀਮਤੀ ਅਨੂ, ਸ਼੍ਰੀਮਤੀ ਰਜਨੀ ਕਪੂਰ , ਸ਼੍ਰੀਮਤੀ ਕਮਲੇਸ਼, ਸ਼੍ਰੀਮਤੀ ਮਨਦੀਪ ਕੌਰ ਜੀ ਨੇ ਸਹਿਯੋਗ ਦਿੱਤਾ। ਸ਼੍ਰੀਮਤੀ ਅਮਨਪ੍ਰੀਤ ਕੌਰ, ਸ਼੍ਰੀਮਤੀ ਤਬਿੰਦਾ, ਸ਼੍ਰੀਮਤੀ ਪਰਮਜੀਤ ਕੌਰ ਨੇ ਰਜਿਸਟ੍ਰੇਸ਼ਨ ਦੀ ਡਿਊਟੀ ਨਿਭਾਈ। ਸ੍ਰੀ ਸੰਦੀਪ ਬੱਬਰ, ਸ੍ਰੀ ਅਨੁਰਾਗ ਨੇ ਬੱਚਿਆਂ ਅਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਆਦਿ ਦਾ ਪ੍ਰਬੰਧ ਕੀਤਾ।ਇਸ ਮੌਕੇ ਤੇ ਸ਼੍ਰੀਮਤੀ ਰਿਤੂ ਗਲਹੋਤਰਾ, ਸ਼੍ਰੀਮਤੀ ਚੰਚਲ ਅਤੇ ਸ੍ਰੀ ਸੰਦੀਪ ਗਲਹੋਤਰਾ ਹਾਜ਼ਰ ਸਨ।

Tags:

Advertisement

Latest News

ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ
- ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ "ਬਦਲਦਾ...
ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ
23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ
ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ