ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

ਫਾਜਿਲਕਾ 2 ਜੁਲਾਈ 2024………

 ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ  ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ।

ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ