ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. "ਪੰਜਾਬੀ ਪ੍ਰਾਈਮਰ" ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ.

 ਚੰਡੀਗੜ੍ਹ, 17 ਮਾਰਚ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ "ਪੰਜਾਬੀ ਪ੍ਰਾਈਮਰ" (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ ਬਾਲਵਾਟਿਕਾ/ਆਂਗਣਵਾੜੀ ਪੱਧਰ ਦੇ ਬੱਚਿਆਂ ਅਤੇ ਬਾਲਗ ਸਾਖਰਤਾ ਪ੍ਰੋਗਰਾਮਾਂ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਪੈਲਿੰਗ ਅਤੇ ਤੱਥਾਂ, ਖਾਸ ਕਰਕੇ ਪੰਜਾਬੀ ਵਰਣਮਾਲਾ ਦੇ ਪ੍ਰਕਾਸ਼ਨ ਵਿੱਚ ਕਈ ਗਲਤੀਆਂ ਹਨ।

ਉਨ੍ਹਾਂ ਦੱਸਿਆ ਕਿ ਉਕਤ ਕਿਤਾਬ ਵਿੱਚ ਸਭ ਤੋਂ ਵੱਡੀਆਂ ਗਲਤੀਆਂ ਵਿੱਚੋਂ ਇੱਕ ਇਹ ਹੈ ਕਿ ਪੰਜਾਬੀ ਵਰਣਮਾਲਾ ਨੂੰ ਸਹੀ ਤਰਤੀਬ "ਓ" ਦੀ ਬਜਾਏ "ਅ" ਤੋਂ ਗਲਤ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ। ਅਜਿਹੀਆਂ ਬੁਨਿਆਦੀ ਗਲਤੀਆਂ ਨਾ ਸਿਰਫ਼ ਨੌਜਵਾਨ ਸਿਖਿਆਰਥੀਆਂ ਨੂੰ ਗੁੰਮਰਾਹ ਕਰਦੀਆਂ ਹਨ ਬਲਕਿ ਬਾਲਗਾਂ ਲਈ ਸਾਖਰਤਾ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਵੀ ਕਮਜ਼ੋਰ ਕਰਦੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਵਿਦਿਅਕ ਸਮੱਗਰੀ, ਖਾਸ ਕਰਕੇ ਬੁਨਿਆਦੀ ਸਿੱਖਿਆ ਲਈ ਤਿਆਰ ਕੀਤੀਆਂ ਗਈਆਂ ਸਮੱਗਰੀਆਂ ਵਿੱਚ  ਸ਼ੁੱਧਤਾ ਅਤੇ ਪ੍ਰਮਾਣਿਕਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ।

ਉਨ੍ਹਾਂ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਉਹ ਪੰਜਾਬੀ ਭਾਸ਼ਾ ਦੇ ਯੋਗ ਮਾਹਰਾਂ ਅਤੇ ਵਿਦਵਾਨਾਂ ਤੋਂ ਇਸ ਪਾਠ ਪੁਸਤਕ ਦੀ ਤੁਰੰਤ ਸਮੀਖਿਆ ਅਤੇ ਸੋਧ ਕਰਵਾਉਣ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਨੂੰ ਸਹੀ ਅਤੇ ਭਰੋਸੇਯੋਗ ਸਮੱਗਰੀ ਮਿਲੇ। ਇਸ ਤੋਂ ਇਲਾਵਾ  ਉਨ੍ਹਾਂ ਕਿਹਾ ਕਿ ਅਜਿਹੀਆਂ ਗਲਤੀਆਂ ਨੂੰ ਰੋਕਣ ਵਾਸਤੇ ਆਉਣ ਵਾਲੇ ਸਮੇਂ ‘ਚ ਹੋਣ ਵਾਲੀਆਂ ਸਾਰੀਆਂ ਪ੍ਰਕਾਸ਼ਨਾਵਾਂ ਲਈ ਇੱਕ ਸਖ਼ਤ ਸੰਪਾਦਕੀ ਅਤੇ ਗੁਣਵੱਤਾ-ਜਾਂਚ ਪ੍ਰਕਿਰਿਆ ਸਥਾਪਤ ਕਰਨਾ ਬਹੁਤ ਜ਼ਰੂਰੀ ਹੈ।

ਸਪੀਕਰ ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਡੇ ਦੇਸ਼ ਵਿੱਚ ਬੁਨਿਆਦੀ ਸਿੱਖਿਆ ਅਤੇ ਸਾਖਰਤਾ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਗਲਤੀ-ਮੁਕਤ ਸਿੱਖਣ ਸਮੱਗਰੀ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਵੀ ਕੀਤੀ।

Tags:

Advertisement

Latest News

Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...
ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਗੁਰਦਵਾਰਾ ਰਕਾਬਗੰਜ ਸਾਹਿਬ ਜੀ 'ਚ ਮੱਥਾ ਟੇਕਿਆ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ