ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ:

ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ 'ਤੇ ਵਿਕਸਤ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਖੇਤਰਾਂ 'ਤੇ ਖ਼ਰਚ ਕੀਤਾ ਜਾ ਰਿਹਾ ਹੈ।

ਸਪੀਕਰ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਵਿਖੇ 1.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ ਵਿਖੇ 7.84 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 3 ਕੋਟਕਪੂਰਾ ਵਿਖੇ 3.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ ਵਿਖੇ 9.5 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਚਿਬੀਆ ਵਾਲੇ ਕੋਟਕਪੂਰਾ ਵਿਖੇ 4.49 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।

----------
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-04-2025 ਅੰਗ 636 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-04-2025 ਅੰਗ 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ...
Chandigarh News: ਭਾਜਪਾ ਨੇ ਵਰਿੰਦਰ ਜੇਡੀ ਨੂੰ ਵਾਰਡ ਨੰਬਰ 3 ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਹੈ
ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤਾ ਗਿਆ ਵੱਡਾ ਉਪਰਾਲਾ: ਐਡਵੋਕੇਟ ਹਰਪਾਲ ਸਿੰਘ ਚੀਮਾ
ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ