ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਬਾ ਫਰੀਦ ਸਹਿਤ ਮੇਲੇ ਵਿੱਚ ਸ਼ਿਰਕਤ

ਫਰੀਦਕੋਟ21 ਸਤੰਬਰ                          

ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਭਾਸ਼ਾ ਵਿਭਾਗ, ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਂਊਡੇਸ਼ਨ ਫਰੀਦਕੋਟ ਵੱਲੋਂ ਪੰਜਾਬੀ ਦੇ ਨਾਮਵਰ ਸ਼ਾਇਰ ਡਾਕਟਰ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ  ਸਹਿਤ  ਅਤੇ ਪੁਸਤਕ ਮੇਲੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਇਸ ਮੌਕੇ ਸਵੇਰ ਦੇ ਸੰਵਾਂਦ  ਸੈਸ਼ਨ ਵਿੱਚ "ਚੌਥਾ ਥਮ "ਵਿਸ਼ੇ ਅਧੀਨ ਨਾਮਵਰ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਸੰਵਾਂਦ ਕਰਤਾ ਸ਼ਿਵਜੀਤ ਸਿੰਘ ਸੰਘਾ ਵੱਲੋਂ ਵਿਚਾਰ -ਚਰਚਾ ਕੀਤੀ ਗਈ ਜਿਸ ਨੂੰ ਵੱਡੀ ਗਿਣਤੀ ਵਿੱਚ ਸਰੋਤਿਆਂ ਨੇ ਪੂਰੀ ਉਤਸੁਕਤਾ ਨਾਲ ਸੁਣਿਆ । ਸੰਵਾਂਦ ਕਰਤਾ ਸ਼ਿਵਜੀਤ ਸੰਘਾ ਵੱਲੋਂ ਯਾਦਵਿੰਦਰ ਕਰਫਿਊ ਨਾਲ ਪੰਜਾਬ ਤੇ ਦੇਸ਼ ਦੇ ਚਲੰਤ ਮਾਮਲਿਆਂ ,ਪੱਤਰਕਾਰੀ ,ਪੱਤਰਕਾਰੀ ਵਿੱਚ ਨਿਘਾਰਪੱਤਰਕਾਰੀ ਵਪਾਰਦਰਪੇਸ਼ ਔਕੜਾਂ  ਸਮੇਤ ਵੱਖ ਵੱਖ  ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਹਾਨ ਸੂਫੀ ਸੰਤ ਅਤੇ ਪੰਜਾਬੀ ਦੇ ਪਹਿਲੇ ਸ਼ਾਇਰ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਨੂੰ ਸਮਰਪਿਤ ਆਗਮਨ ਪੁਰਬ ਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਅਤੇ ਭਾਸ਼ਾ ਵਿਭਾਗ ਵੱਲੋਂ ਪੰਜ ਰੋਜ਼ਾ ਪੁਸਤਕ ਮੇਲੇ ਅਤੇ ਵਿਚਾਰ ਚਿੰਤਨ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰਬਾਣੀ ਵੀ ਸਾਨੂੰ ਕੁਝ ਕਹਿਣ ਅਤੇ ਸੁਣਨ ਦਾ ਸੰਦੇਸ਼ ਦਿੰਦੀ ਹੈ ।ਉਹਨਾਂ ਕਿਹਾ ਕਿ ਬਾਬਾ ਫਰੀਦ ਦੀ ਬਾਣੀ ਅੱਜ ਵੀ ਸਾਡਾ ਮਾਰਗਦਰਸ਼ਨ ਕਰਦੀ ਹੈ ਤੇ ਸਾਨੂੰ ਜੀਵਨ ਜਾਂਚ ਸਿਖਾਉਂਦੀ ਹੈ ।

ਸਪੀਕਰ ਸ. ਸੰਧਵਾਂ ਨੇ  ਕਿਹਾ ਕਿ ਪੁਸਤਕ ਮੇਲਾ ਭਾਸ਼ਾ ਵਿਭਾਗ ਅਤੇ  ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦਾ ਵੱਡਾ ਉਪਰਾਲਾ ਹੈ ਜਿਸ ਨਾਲ  ਲੋਕਾਂ ਦੀ ਕਿਤਾਬਾਂ ਨਾਲ ਸਾਂਝ ਵਧੇਗੀ ਅਤੇ ਉਹ ਆਪਣੇ ਸਹਿਤ ,ਸੱਭਿਆਚਾਰ ਅਮੀਰ ਵਿਰਸੇ  ਅਤੇ ਇਤਿਹਾਸ ਆਦਿ ਬਾਰੇ ਜਾਣੂ ਹੋਣਗੇ ।ਉਹਨਾਂ ਇਸ ਮੌਕੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਾਹਿਤ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ , ਫਾਊਂਡੇਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਜਨਰਲ ਸਕੱਤਰ ਗੁਰ ਅੰਮ੍ਰਿਤ ਪਾਲ ਸਿੰਘ ,ਹਰਪੀਤ ਸਿੰਘ ਭਿੰਡਰਰਾਜਪਾਲ ਸੰਧੂ ਕੰਵਰਜੀਤ ਸਿੰਘ ਖੋਜ ਅਫਸਰ ਸਮੇਤ ਵੱਖ ਵੱਖ ਅਹੁਦੇਦਾਰ ਵੀ ਹਾਜ਼ਰ ਸਨ। 

Tags:

Advertisement

Latest News

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ...
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821