ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025  

 

ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ।

 

 ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਨੂੰ ਵੀ ਆਪਣੇ ਸਰਕਾਰੀ ਕੰਮਾਂ ਜਾਂ ਹੋਰ ਸਮੱਸਿਆਵਾਂ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਕੋਲ ਆਏ ਹਨ। ਜਿਸ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।


 ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਾਰੇ ਵਰਗਾਂ ਦੀ ਭਲਾਈ ਤੇ ਬੇਹਤਰੀ ਅਤੇ ਰਾਜ ਦੀ ਤਰੱਕੀ ਤੇ ਵਿਕਾਸ ਲਈ ਵਚਨਬੱਧ ਹੈ ਤੇ ਪੰਜਾਬ ਸਰਕਾਰ ਵੱਲੋਂ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਰਾਜ ਦੇ ਚਹੁੰ-ਪੱਖੀ ਵਿਕਾਸ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ।

Tags:

Advertisement

Latest News

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ 2025 -    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ