ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 22 ਸੰਤਬਰ,2024  () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ  ਨਹਿਰੂ ਸਟੇਡੀਅਮ ਫਰੀਦਕੋਟਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

 

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ  ਬੈਡਮਿੰਟਨ ਕੋਰਟ ਅਤੇ ਫੁੱਟਬਾਲ ਦੇ ਖੇਡ ਗਰਾਉਂਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤਾਂ ਤੇ ਖੇਡਾਂ ਪੰਜਾਬ ਦੀ ਪਛਾਣ ਹਨ । ਉਨ੍ਹਾਂ ਬਾਬਾ ਫ਼ਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾ ਰਹੀ। ਇਸ ਕਾਰਨ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਤਾਂ ਜੋ ਤੰਦਰੁਸਤੀ ਦੇ ਨਾਲ ਨਾਲ ਵੱਖ ਵੱਖ ਟੂਰਨਾਮੈਂਟਾਂ ਅਤੇ ਖੇਡ ਪ੍ਰਤੀਯੋਗਤਾਵਾਂ ਵਿੱਚ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਆਤਮਿਕ ਤੇ ਸਰੀਰਕ ਤੌਰ ਤੇ ਤੰਦਰੁਸਤ ਬਣਾਉਂਦੀਆਂ ਹਨ । ਤੰਦਰੁਸਤ ਸਰੀਰ ਦੇ ਵਿੱਚ ਹੀ ਤੰਦਰੁਸਤ ਦਿਮਾਗ ਦਾ ਵਾਸਾ ਹੁੰਦਾ ਹੈ ਇਸ ਲਈ ਸਾਨੂੰ ਆਪਣੇ ਸਰੀਰ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। 

ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਨੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਫ਼ਰੀਦਕੋਟ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿੱਚ ਵੀ ਸ਼ਿਰਕਤ ਕੀਤੀ ਅਤੇ ਤਿੰਨਾਂ ਵਿੰਗਾਂ ਦੇ ਪਹਿਲੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ 11000 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਐਡਵੋਕੇਟ ਸਿੰਘ ਬੀਰਇੰਦਰ ਸਿੰਘ ਸੰਧਵਾਂ,ਅਮਨਦੀਪ ਸਿੰਘ ਖਾਲਸਾ, ਮਨਪ੍ਰੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬੱਬੂਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਬਾਬਾ, ਦੀਪਕ ਮੌਂਗਾ, ਬੱਬੂ ਸੇਖੋਂ, ਲਖਵਿੰਦਰ ਸਿੰਘ ਢਿੱਲੋਂ, ਅਰੁਣ ਸਿੰਗਲਾ, ਗੁਰਿੰਦਰ ਮਨੀ ਪ੍ਰਧਾਨ, ਮਨਜੀਤ ਸਿੰਘ ਸੰਧੂ, ਕਰਮਜੀਤ ਸਿੰਘ, ਪ੍ਰਭਦੀਪ ਸਿੰਘ ਚਾਵਲਾ, ਤਾਰਾ ਚੰਦ ਪ੍ਰਧਾਨ, ਰਛਪਾਲ ਸਿੰਘ ਸਰਾਂ, ਜਸਕਰਨ ਸਿੰਘ, ਨੀਲਕਰਨ ਸਿੰਘ, ਇੰਦਰਜੀਤ ਸਿੰਘ, ਸ਼ਾਮ ਸੁੰਦਰ ਰਿਹਾਨ, ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ , ਨਸੀਬ ਸਿੰਘ ਤੋਂ ਇਲਾਵਾ ਵੱਖ ਵੱਖ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ। 

Tags:

Advertisement

Latest News

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ