ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
By Azad Soch
On
ਚੰਡੀਗੜ੍ਹ, 11 ਜਨਵਰੀ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ।
ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags:
Related Posts
Latest News
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
14 Jan 2025 15:54:55
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮਹਾਨ ਲੇਖਕ...