ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਚੰਡੀਗੜ੍ਹ, 29 ਅਗਸਤ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।

ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

Tags:

Advertisement

Latest News

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਫਿਰੋਜ਼ਪੁਰ, 14 ਸਤੰਬਰ 2024   ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ
ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ