ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024

ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ ਸੇਵਾ ਲਈ ਪ੍ਰਮਾਤਮਾ ਨੇ ਤੁਹਾਡੀ ਡਿਊਟੀ ਲਗਾਈ ਹੈ ।

ਉਨ੍ਹਾਂ ਦਫਤਰੀ ਅਮਲੇ ਨੂੰ ਕਿਹਾ ਕਿ ਕਿਸੇ ਵਿਅਕਤੀ ਦਾ ਕੰਮ ਪੈਡਿੰਗ ਨਾ ਰਹੇ ਅਤੇ ਅੰਗਹੀਣ ਵਿਅਕਤੀਆਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਐਚ.ਐਮ.ਆਈ.ਐਸ ਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖਾਹ ਨਹੀ ਮਿਲੀ ਸੀ ਤੇ ਉਹ ਕੰਮ ਛੋੜ ਹੜਤਾਲ ਤੇ ਚੱਲ ਰਹੇ ਸਨ ਉਨਾਂ ਨੂੰ ਬਕਾਇਆ ਸਾਰੀ ਤਨਖਾਹ ਮਿਲ ਗਈ ਹੈ ਤੇ ਉਹ ਕੰਮ ਤੇ ਪਰਤ ਆਏ ਹਨ । ਇਸ ਤੋਂ ਇਲਾਵਾ ਉਨ੍ਹਾਂ ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸੰਬੰਧੀ ਹੜਤਾਲ ਤੇ ਬੈਠੇ ਡਾਕਟਰਾਂ ਤੋ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਹ ਮਸਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ।

ਉਨ੍ਹਾਂ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਵਿਖੇ ਸਮਾਜ ਸੇਵੀ ਸੰਸਥਾ ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ । ਉਨ੍ਹਾਂ ਕਿਹਾ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈਜੋ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈਜੋ ਕਿ ਕੀਮਤੀ ਜਾਨਾਂ ਬਚਾਉਣ ਲਈ ਇਕ ਬਹੁਤ ਵਧੀਆ ਉਪਰਾਲਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਐਸ.ਐਮ.ਓ ਡਾ. ਪਰਮਜੀਤ ਸਿੰਘ ਬਰਾੜ,ਡੀ.ਐਮ.ਸੀ ਡਾ. ਵਿਸ਼ਵਦੀਪ ਗੋਇਲ ਸਮੂਹ ਪ੍ਰੋਗਰਾਮ ਅਫਸਰ ਅਤੇ ਸਟਾਫ ਹਾਜ਼ਰ ਸੀ ।

Tags:

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ