ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

ਕੋਟਕਪੂਰਾ, 30 ਅਗਸਤ 2024

 ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਬਦਲਾਅ ਦੀ ਰਾਜਨੀਤੀ ਲਿਆਉਣ ਦਾ ਦਾਅਵਾ ਕੀਤਾ ਸੀਜਿਸ ਤਹਿਤ ਰਾਜਨੀਤੀ ਵਿੱਚ ਤਬਦੀਲੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਵਿਧਾਨ ਸਭਾ ਸ਼ੈਸ਼ਨ ਇਕ ਰਸਮੀ ਕਾਰਵਾਈ ਜਾਂ ਖਾਨਾਪੂਰਤੀ ਦੀ ਤਰਾਂ ਹੁੰਦਾ ਸੀਕਿਉਂਕਿ ਬਾਹਰ ਬੈਠੇ ਲੋਕ ਵਿਧਾਨ ਸਭਾ ਸ਼ੈਸ਼ਨ ਦੀ ਅੰਦਰਲੀ ਅਸਲੀਅਤ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲੇ ਦਿਨ ਹੀ ਵਿਧਾਨ ਸਭਾ ਦਾ ਸ਼ੈਸ਼ਨ ਸਿੱਧੇ ਪ੍ਰਸਾਰਣ ਰਾਹੀਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਬੈਠੇ ਲੋਕਾਂ ਨੂੰ ਅੰਦਰਲੀ ਅਸਲੀਅਤ ਜਾਣਨ ਦਾ ਮੌਕਾ ਦਿੱਤਾ ਅਤੇ ਲਗਭਗ ਹਰ ਸ਼ੈਸ਼ਨ ਵਿੱਚ ਸਕੂਲਾਂਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ/ਵਿਦਿਆਰਥਣਾ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦੇ ਕੇ ਆਖਿਆ ਜਾਂਦਾ ਸੀ ਕਿ ਅੱਜ ਦੇ ਬੱਚੇ ਕੱਲ ਦੇ ਨੇਤਾ’ ਵਾਲਾ ਨਾਹਰਾ ਸਿਰਫ ਕਹਿਣ ਵਾਲੀਆਂ ਗੱਲਾਂ ਹੀ ਨਹੀਂਬਲਕਿ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਕਾਰਗੁਜਾਰੀ ਦਿਖਾਉਣੀ ਪਵੇਗੀ।

ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਹੁਣ ਤੱਕ ਅਨੇਕਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬੱਚੇ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦੇਖ ਕੇ ਆਨੰਦ ਮਾਣਨ ਦੇ ਨਾਲ ਨਾਲ ਗਿਆਨ ਹਾਸਲ ਕਰ ਚੁੱਕੇ ਹਨ ਤੇ ਹੁਣ ਜਿਲਾ ਫਰੀਦਕੋਟ ਦੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 100 ਬੱਚੇ ਸਤੰਬਰ ਅਤੇ 100 ਬੱਚੇ ਸਤੰਬਰ ਨੂੰ ਲਿਆ ਕੇ ਵਿਧਾਨ ਸਭਾ ਦਾ ਸ਼ੈਸ਼ਨ ਜਰੂਰ ਦਿਖਾਉਣ। ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਵਿਦਿਆ ਦੇ ਨਾਮ ਤੇ ਸਿਰਫ ਸਿਆਸੀ ਰੋਟੀਆਂ ਸੇਕੀਆਂਵਾਅਦੇ-ਦਾਅਵੇ ਅਤੇ ਝੂਠੇ ਲਾਰਿਆਂ ਨਾਲ ਸਬਜਬਾਗ ਦਿਖਾ ਕੇ ਵੋਟ ਰਾਜਨੀਤੀ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਪਰ ਮਾਣਯੋਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸਕੂਲ ਆਫ ਐਮੀਨੈਂਸ’ ਦੇ ਨਾਮ ਹੇਠ ਅਜਿਹੀ ਸਿੱਖਿਆ ਕ੍ਰਾਂਤੀ ਤਿਆਰ ਕੀਤੀਜਿਸ ਦੀ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੈਠੇ ਪੰਜਾਬੀ ਸ਼ਲਾਘਾ ਕਰ ਰਹੇ ਹਨ।

ਉਹਨਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਸੰਭਵ ਹੋਇਆ ਕਿ ਸਰਕਾਰੀ ਸਕੂਲਾਂ ਚ ਸੀਸੀਟੀਵੀਸੋਲਰ ਪੈਨਲਵਾਈ.ਫਾਈ.ਸਕਿਊਰਟੀ ਗਾਰਡ ਵਰਗੀ ਤਕਨੀਕ ਲਾਗੂ ਕੀਤੀ ਗਈ ਤੇ ਸਰਕਾਰੀ ਸਕੁੂਲਾਂ ਵਿੱਚ ਪੜਦੇ ਬੱਚਿਆਂ ਲਈ ਮੁਫਤ ਬੱਸ ਸੇਵਾ ਸ਼ੁਰੂ ਹੋਈ। ਸਪੀਕਰ ਸੰਧਵਾਂ ਮੁਤਾਬਿਕ ਬੱਚਿਆਂ ਨੂੰ ਵਿਦਿਅਕ ਪੜਾਈ ਦੇ ਨਾਲ ਨਾਲ ਹੋਰਨਾ ਖੇਤਰਾਂ ਵਿੱਚ ਵੀ ਦਿਲਚਸਪੀ ਲੈਣ ਲਈ ਅਕਸਰ ਪੇ੍ਰਰਿਤ ਅਤੇ ਉਤਸ਼ਾਹਿਤ ਕੀਤਾ ਜਾਂਦਾ ਹੈ। ਜਿਸ ਕਰਕੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਹੁਣ ਤੱਕ ਲਗਭਗ 100 ਕਰੋੜ ਰੁਪਏ ਦੀ ਰਾਸ਼ੀ ਵੱਖ ਵੱਖ ਖੇਡਾਂ ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚ ਵੰਡੀ ਜਾ ਚੁੱਕੀ ਹੈ। ਉਹਨਾਂ ਆਖਿਆ ਕਿ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦੇਖਣ ਦੇ ਸ਼ੌਕੀਨ ਬੱਚਿਆਂ ਦੀ ਵਿਜ਼ਟ ਕਰਵਾਉਣ ਲਈ ਬਕਾਇਦਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ